ਭਾਰਤ ਬਨਾਮ ਨਿਊਜ਼ੀਲੈਂਡ ਤੀਜਾ ਵਨਡੇ ਮੈਚ
ਪੂਰੇ 50 ਓਵਰ ਵੀ ਨਹੀਂ ਖੇਡ ਸਕੀ ਭਾਰਤੀ ਟੀਮ
ਪੜ੍ਹੋ ਨਿਊਜ਼ੀਲੈਂਡ ਦੇ ਸਾਹਮਣੇ ਰੱਖਿਆ ਕਿੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ 30 ਨਵੰਬਰ(ਵਿਸ਼ਵ ਵਾਰਤਾ)-ਭਾਰਤ-ਨਿਊਜ਼ੀਲੈਂਡ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਕ੍ਰਾਈਸਟਚਰਚ ਦੇ ਹੇਗਲੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 47.3 ਓਵਰਾਂ ‘ਚ ਸਾਰੀਆਂ ਵਿਕਟਾਂ ਗੁਆ ਕੇ 219 ਦੌੜਾਂ ਬਣਾਈਆਂ। ਉਸ ਲਈ ਵਾਸ਼ਿੰਗਟਨ ਸੁੰਦਰ (51) ਨੇ ਅਰਧ ਸੈਂਕੜਾ ਜੜਿਆ, ਜਦਕਿ ਸ਼੍ਰੇਅਸ ਅਈਅਰ ਨੇ 49 ਦੌੜਾਂ ਬਣਾਈਆਂ। ਕਪਤਾਨ ਸ਼ਿਖਰ ਧਵਨ ਨੇ 28 ਦੌੜਾਂ ਦਾ ਯੋਗਦਾਨ ਦਿੱਤਾ। ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਫਿਰ ਫਲਾਪ ਹੋ ਗਏ। ਉਸ ਨੇ 10 ਦੌੜਾਂ ਬਣਾਈਆਂ। ਸ਼ੁਭਮਨ ਗਿੱਲ ਨੇ 13, ਹੁੱਡਾ ਅਤੇ ਚਾਹਲ ਨੇ 12-12 ਦੌੜਾਂ ਜੋੜੀਆਂ।
ਗੇਂਦਬਾਜ਼ੀ ‘ਚ ਕੀਵੀ ਟੀਮ ਲਈ ਐਡਮ ਮਿਲਨੇ ਅਤੇ ਡੇਰਿਲ ਮਿਸ਼ੇਲ ਨੇ 3-3 ਵਿਕਟਾਂ ਲਈਆਂ, ਜਦਕਿ ਟਿਮ ਸਾਊਥੀ ਨੇ ਦੋ ਸਫਲਤਾਵਾਂ ਹਾਸਲ ਕੀਤੀਆਂ। ਫਰਗੂਸਨ ਅਤੇ ਸੈਂਟਨਰ ਦੇ ਖਾਤੇ ‘ਚ ਇਕ-ਇਕ ਵਿਕਟ ਆਈ।























