ਭਾਰਤ ਬਨਾਮ ਨਿਊਜ਼ੀਲੈਂਡ ਤੀਸਰਾ ਵਨਡੇ ਮੈਚ ਜਾਰੀ; ਟੀਮ ਇੰਡੀਆ ਦੀਆਂ ਡਿੱਗੀਆਂ ਤਿੰਨ ਵਿਕਟਾਂ
ਚੰਡੀਗੜ੍ਹ, 30ਨਵੰਬਰ(ਵਿਸ਼ਵ ਵਾਰਤਾ)-ਭਾਰਤ-ਨਿਊਜ਼ੀਲੈਂਡ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਅੱਜ ਕ੍ਰਾਈਸਟਚਰਚ ਦੇ ਹੇਗਲੇ ਓਵਲ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 21 ਓਵਰਾਂ ‘ਚ ਤਿੰਨ ਵਿਕਟਾਂ ‘ਤੇ 87 ਦੌੜਾਂ ਬਣਾਈਆਂ ਹਨ। ਸ਼੍ਰੇਅਸ ਅਈਅਰ ਅਤੇ ਸੂਰਿਆਕੁਮਾਰ ਯਾਦਵ ਅਜੇਤੂ ਹਨ। ਰਿਸ਼ਭ ਪੰਤ ਫਿਰ ਫਲਾਪ ਹੋ ਗਏ। ਉਹ 16 ਗੇਂਦਾਂ ‘ਤੇ 10 ਦੌੜਾਂ ਬਣਾ ਕੇ ਆਊਟ ਹੋ ਗਿਆ। ਉਸ ਤੋਂ ਪਹਿਲਾਂ ਕਪਤਾਨ ਸ਼ਿਖਰ ਧਵਨ ਨੇ 28 ਅਤੇ ਸ਼ੁਭਮਨ ਗਿੱਲ ਨੇ 13 ਦੌੜਾਂ ਬਣਾਈਆਂ। ਐਡਮ ਮਿਲਨੇ ਨੇ 2 ਵਿਕਟਾਂ ਲਈਆਂ। ਡੇਰਿਲ ਮਿਸ਼ੇਲ ਨੂੰ ਇਕ ਵਿਕਟ ਮਿਲੀ।
ਦੱਸ ਦੱਈਏ ਕਿ ਪਹਿਲਾ ਮੈਚ ਜਿੱਤ ਕੇ ਕੀਵੀ ਟੀਮ ਸੀਰੀਜ਼ ‘ਚ 1-0 ਨਾਲ ਅੱਗੇ ਹੈ। ਦੂਜਾ ਮੈਚ ਮੀਂਹ ਕਾਰਨ ਰੱਦ ਹੋ ਗਿਆ। ਮੌਸਮ ਵਿਭਾਗ ਅਨੁਸਾਰ ਤੀਜੇ ਵਨਡੇ ‘ਚ ਯਾਨਿ ਕਿ ਅੱਜ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਲਹਾਲ ਮੀਂਹ ਨਹੀਂ ਪੈ ਰਿਹਾ ਹੈ ਅਤੇ ਮੈਚ ਚੱਲ ਰਿਹਾ ਹੈ।
ਦੋਵਾਂ ਟੀਮਾਂ ਦਾ ਪਲੇਇੰਗ-11
ਨਿਊਜ਼ੀਲੈਂਡ ਨੇ ਇੱਕ ਬਦਲਾਅ ਕੀਤਾ ਹੈ। ਜਦਕਿ ਟੀਮ ਇੰਡੀਆ ਬਿਨਾਂ ਕਿਸੇ ਬਦਲਾਅ ਦੇ ਮੈਦਾਨ ‘ਤੇ ਉਤਰੀ ਹੈ। ..
ਭਾਰਤ: ਸ਼ਿਖਰ ਧਵਨ (ਕਪਤਾਨ), ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਦੀਪਕ ਚਾਹਰ, ਉਮਰਾਨ ਮਲਿਕ, ਅਰਸ਼ਦੀਪ ਸਿੰਘ ਅਤੇ ਯੁਜਵੇਂਦਰ ਚਾਹਲ।
ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ, ਕੇਨ ਵਿਲੀਅਮਸਨ (ਸੀ), ਡੇਰਿਲ ਮਿਸ਼ੇਲ, ਟੌਮ ਲੈਥਮ, ਗਲੇਨ ਫਿਲਿਪਸ, ਮਿਸ਼ੇਲ ਸੈਂਟਨਰ, ਐਡਮ ਮਿਲਨੇ, ਮੈਟ ਹੈਨਰੀ, ਟਿਮ ਸਾਊਥੀ, ਲਾਕੀ ਫਰਗੂਸਨ।























