ਟੀ-20 ਵਿਸ਼ਵ ਕੱਪ
ਭਾਰਤ ਬਨਾਮ ਬੰਗਲਾਦੇਸ਼- ਭਾਰਤ ਨੇ ਬੰਗਲਾਦੇਸ਼ ਦੇ ਸਾਹਮਣੇ ਰੱਖਿਆ 185 ਦੌੜਾਂ ਦਾ ਟੀਚਾ
ਚੰਡੀਗੜ੍ਹ 2 ਨਵੰਬਰ(ਵਿਸ਼ਵ ਵਾਰਤਾ)-ਆਸਟਰੇਲੀਆ ਵਿੱਚ ਖੇਡੇ ਜਾ ਰਹੇ ਟੀ-20 ਵਿਸ਼ਵ ਦੇ ਇੱਕ ਬਹੁਤ ਹੀ ਮਹੱਤਵਪੂਰਨ ਮੈਚ ਵਿੱਚ ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ ਹੋ ਰਿਹਾ ਹੈ। ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਟੀਮ ਇੰਡੀਆ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਬੰਗਲਾਦੇਸ਼ ਦੇ ਸਾਹਮਣੇ 185 ਦੌੜਾਂ ਦਾ ਟੀਚਾ ਰੱਖਿਆ। ਭਾਰਤ ਲਈ ਵਿਰਾਟ ਕੋਹਲੀ ਅਤੇ ਕੇਐੱਲ ਰਾਹੁਲ ਨੇ ਸ਼ਾਨਦਾਰ ਅਰਧ ਸੈਂਕੜੇ ਜੜੇ। ਕੇਐੱਲ ਰਾਹੁਲ ਨੇ 32 ਗੇਂਦਾਂ ਵਿੱਚ 50 ਦੌੜਾਂ ਬਣਾਈਆਂ ਅਤੇ ਵਿਰਾਟ ਕੋਹਲੀ ਨੇ 44 ਗੇਂਦਾਂ ਵਿੱਚ 64 ਦੌੜਾਂ ਬਣਾਈਆਂ । ਕਪਤਾਨ ਰੋਹਿਤ ਸ਼ਰਮਾ ਅਤੇ ਹਾਰਦਿਕ ਪੰਡਿਆ ਅੱਜ ਕੁੱਝ ਖਾਸ ਕਮਾਲ ਨਹੀਂ ਦਿਖਾ ਸਕੇ। ਸੂਰਿਆਕੁਮਾਰ ਯਾਦਵ ਨੇ ਵੀ 16 ਗੇਂਦਾਂ ਵਿੱਚ 30 ਦੌੜਾਂ ਦੀ ਤੇਜ ਤਰਾਰ ਪਾਰੀ ਖੇਡੀ।
ਇੱਥੇ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ –
ਭਾਰਤ: ਕੇਐਲ ਰਾਹੁਲ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਦਿਨੇਸ਼ ਕਾਰਤਿਕ (ਵਿਕਟ ਕੀਪਰ), ਆਰ ਅਸ਼ਵਿਨ, ਮੁਹੰਮਦ। ਸ਼ਮੀ, ਭੁਵਨੇਸ਼ਵਰ ਕੁਮਾਰ ਅਤੇ ਅਰਸ਼ਦੀਪ ਸਿੰਘ।
ਬੰਗਲਾਦੇਸ਼: ਨਜਮੁਲ ਹੁਸੈਨ, ਲਿਟਨ ਦਾਸ, ਸ਼ਾਕਿਬ ਅਲ ਹਸਨ, ਆਫਿਫ ਹੁਸੈਨ, ਨੂਰੁਲ ਹਸਨ, ਮੋਸਦੇਕ ਹੁਸੈਨ, ਯਾਸਿਰ ਅਲੀ, ਤਸਕੀਨ ਅਹਿਮਦ, ਮੁਸਤਫਿਜ਼ੁਰ ਰਹਿਮਾਨ, ਹਸਨ ਮਹਿਮੂਦ ਅਤੇ ਸ਼ਰੀਫੁਲ ਇਸਲਾਮ।