ਭਾਰਤ ਬਨਾਮ ਬੰਗਲਾਦੇਸ਼ ਪਹਿਲਾ ਟੈਸਟ: ਬੰਗਲਾਦੇਸ਼ ਨੂੰ ਦੂਜਾ ਝਟਕਾ
ਜਾਣੋ , ਮੈਚ ਦਾ ਪੂਰਾ ਹਾਲ
ਚੰਡੀਗੜ੍ਹ, 17ਦਸੰਬਰ(ਵਿਸ਼ਵ ਵਾਰਤਾ)-ਭਾਰਤ-ਬੰਗਲਾਦੇਸ਼ ਟੈਸਟ ਸੀਰੀਜ਼ ਦਾ ਪਹਿਲਾ ਮੈਚ ਚਟੋਗਰਾਮ ਦੇ ਜ਼ਹੂਰ ਅਹਿਮਦ ਚੌਧਰੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਅੱਜ ਮੈਚ ਦਾ ਚੌਥਾ ਦਿਨ ਹੈ ਅਤੇ ਦੂਜੇ ਸੈਸ਼ਨ ਦੀ ਖੇਡ ਚੱਲ ਰਹੀ ਹੈ। 513 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਬੰਗਲਾਦੇਸ਼ ਨੇ ਆਪਣੀ ਦੂਜੀ ਪਾਰੀ ‘ਚ ਦੋ ਵਿਕਟਾਂ ‘ਤੇ 136 ਦੌੜਾਂ ਬਣਾ ਲਈਆਂ ਹਨ। ਜ਼ਾਕਿਰ ਹਸਨ ਅਤੇ ਲਿਟਨ ਦਾਸ ਅਜੇਤੂ ਹਨ।
ਇਸ ਤੋਂ ਪਹਿਲਾਂ ਯਾਸਿਰ ਅਲੀ 5 ਦੌੜਾਂ ਬਣਾ ਕੇ ਆਊਟ ਹੋ ਗਏ। ਉਸ ਤੋਂ ਪਹਿਲਾਂ ਨਜਮੁਲ ਹਸਨ ਸ਼ਾਂਤੋ 67 ਦੌੜਾਂ ਬਣਾ ਕੇ ਆਊਟ ਹੋ ਗਏ। ਭਾਰਤੀ ਗੇਂਦਰਬਾਜ਼ ਉਮੇਸ਼ ਯਾਦਵ ਅਤੇ ਅਕਸ਼ਰ ਪਟੇਲ ਨੂੰ ਇਕ-ਇਕ ਵਿਕਟ ਮਿਲੀ।























