ਭਾਰਤ ਬਨਾਮ ਵੈਸਟਇੰਡੀਜ਼ ਟੈਸਟ ਸੀਰੀਜ਼ – ਭਾਰਤੀ ਟੀਮ ‘ਚ ਦੋ ਖਿਡਾਰੀ ਕਰਨਗੇ ਡੈਬਿਊ
ਪੜ੍ਹੋ, ਵੈਸਟਇੰਡੀਜ਼ ਨੇ ਟਾੱਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ,12ਜੁਲਾਈ(ਵਿਸ਼ਵ ਵਾਰਤਾ)- ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਡੋਮਿਨਿਕਾ ਦੇ ਵਿੰਡਸਰ ਪਾਰਕ ‘ਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਦੇ ਕਪਤਾਨ ਕ੍ਰੈਗ ਬ੍ਰੈਥਵੇਟ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਐਲਿਕ ਅਥਾਨਾਜ਼ ਵੈਸਟਇੰਡੀਜ਼ ਲਈ ਆਪਣਾ ਡੈਬਿਊ ਕਰ ਰਿਹਾ ਹੈ। ਇਸ ਦੇ ਨਾਲ ਹੀ ਭਾਰਤ ਵੱਲੋਂ ਯਸ਼ਸਵੀ ਜੈਸਵਾਲ ਅਤੇ ਈਸ਼ਾਨ ਕਿਸ਼ਨ ਡੈਬਿਊ ਕਰਨਗੇ। ਦੋਵੇਂ ਟੀਮਾਂ ਚਾਰ ਸਾਲ ਬਾਅਦ ਟੈਸਟ ਮੈਚਾਂ ‘ਚ ਆਹਮੋ-ਸਾਹਮਣੇ ਹੋਣਗੀਆਂ।