ਭਾਰਤ ਬਨਾਮ ਸ਼੍ਰੀਲੰਕਾ ਪਹਿਲਾ ਵਨਡੇ ਮੈਚ
ਸ਼੍ਰੀਲੰਕਾ ਨੇ ਟਾੱਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ
ਚੰਡੀਗੜ੍ਹ 10 ਜਨਵਰੀ(ਵਿਸ਼ਵ ਵਾਰਤਾ)-ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਪਹਿਲਾ ਮੈਚ ਗੁਹਾਟੀ ‘ਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਇਸ ਸਾਲ ਇਸ ਫਾਰਮੈਟ ਵਿੱਚ ਦੋਵਾਂ ਟੀਮਾਂ ਦਾ ਇਹ ਪਹਿਲਾ ਮੈਚ ਹੈ।ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 7 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 59 ਦੌੜਾਂ ਬਣਾ ਲਈਆਂ ਹਨ। ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਕਰੀਜ਼ ‘ਤੇ ਹਨ।
ਦੋਵਾਂ ਟੀਮਾਂ ਦਾ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਮੁਹੰਮਦ ਸ਼ਮੀ, ਉਮਰਾਨ ਮਲਿਕ, ਮੁਹੰਮਦ ਸਿਰਾਜ ਅਤੇ ਯੁਜਵੇਂਦਰ ਚਾਹਲ।
ਸ਼੍ਰੀਲੰਕਾ: ਪਥੁਮ ਨਿਸਾਂਕਾ, ਕੁਸਲ ਮੇਂਡਿਸ, ਅਵਿਸ਼ਕਾ ਫਰਨਾਂਡੋ, ਧਨੰਜਯਾ ਡੀ ਸਿਲਵਾ, ਚਰਿਥ ਅਸਲੰਕਾ, ਦਾਸੁਨ ਸ਼ਨਾਕਾ (ਸੀ), ਵਨਿੰਦੂ ਹਸਾਰੰਗਾ, ਚਮਿਕਾ ਕਰੁਣਾਰਤਨੇ, ਦੁਨੀਥ ਵੇਲਾਗੇ, ਕਸੁਨ ਰਜਿਥਾ, ਦਿਲਸ਼ਾਨ ਮਦੁਸ਼ੰਕਾ।