ਭਾਰਤ ਭੂਸ਼ਣ ਤੋਂ ਬਾਅਦ ਹੁਣ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਵੀ ਅਨਾਜ਼ ਢੋਆ ਢੁਆਈ ਵਿੱਚ ਘਪਲੇਬਾਜ਼ੀ ਕਰਨ ਦਾ ਇਲਜ਼ਾਮ
ਭਾਜਪਾ ਦੇ ਸਾਬਕਾ ਵਿਧਾਇਕ ਨੇ ਵਿਜੀਲੈਂਸ ਕੋਲ ਕੀਤੀ ਸ਼ਿਕਾਇਤ
ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ)- ਵਿਜੀਲੈਂਸ ਵੱਲੋਂ ਅਨਾਜ਼ ਢੋਆ ਢੁਆਈ ਨੂੰ ਲੈ ਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਤੋਂ ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਸ਼ਿਕਾਇਤ ਭਾਜਪਾ ਦੇ ਬਠਿੰਡਾ ਤੋੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਦੇ ਵਿਜੀਲੈਂਸ ਐਸ ਐਸ ਪੀ ਨੂੰ ਦਿੱਤੀ ਹੈ। ਇਸ ਵਿੱਚ ਮਨਪ੍ਰੀਤ ਬਾਦਲ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਕਿ ਮਨਪ੍ਰੀਤ ਬਾਦਲ ਨੇ ਆਪਣੇ ਨਜ਼ਦੀਕੀਆਂ ਨਾਲ ਮਿਲ ਕੇ ਇਕ ਜ਼ਾਅਲੀ ਕੰਪਨੀ ਬਣਾ ਕੇ ਅਨਾਜ ਦੀ ਢੋਆ ਢੁਆਈ ਕੀਤੀ ਹੈ। ਇਸ ਦੇ ਨਾਲ ਹੀ ਇਸ ਕੇਸ ਨੂੰ ਭਾਰਤ ਭੂਸ਼ਣ ਆਸ਼ੂ ਦੇ ਕੇਸ ਨਾਲ ਜੋੜਨ ਦੀ ਗੱਲ ਵੀ ਕਹੀ ਗਈ ਹੈ।