ਭਾਰਤ ਰਤਨ ਪੁਰਸਕਾਰ ਸਮਾਰੋਹ ਅੱਜ
ਚੰਡੀਗੜ੍ਹ, 30ਮਾਰਚ(ਵਿਸ਼ਵ ਵਾਰਤਾ)- ਅੱਜ ਰਾਸ਼ਟਰਪਤੀ ਭਵਨ ਵਿੱਚ ਭਾਰਤ ਰਤਨ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 5 ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕਰਨਗੇ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀ.ਵੀ. ਨਰਸਿਮਹਾ ਰਾਓ, ਖੇਤੀ ਵਿਗਿਆਨੀ ਡਾਕਟਰ ਐਮ.ਐਸ. ਸਵਾਮੀਨਾਥਨ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੁਰੀ ਠਾਕੁਰ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਸ਼ਾਮਲ ਹਨ।