ਭਾਰਤ ਵਿੱਚ ਕੋਰੋਨਾ ਮਰੀਜਾਂ ਦੀ ਸੰਖਿਆ 1 ਕਰੋੜ ਤੋਂ ਪਾਰ

ਚੰਡੀਗੜ੍ਹ, 19ਦਸੰਬਰ (ਵਿਸ਼ਵ ਵਾਰਤਾ)-ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਗ੍ਰਾਫ ਨੇ 1 ਕਰੋੜ ਦਾ ਅੰਕੜਾ ਛੂਹ ਲਿਆ ਹੈ। ਐਕਟਿਵ ਕੇਸ ਦੇ ਮਾਮਲਿਆਂ ਵਿੱਚ ਭਾਰਤ ਦਾ ਦੁਨੀਆਂ ਵਿੱਚ ਨੋਵਾਂ ਸਥਾਨ ਹੈ। ਜਦੋਂ ਕਿ ਰਿਕਵਰੀ ਦੇ ਮਾਮਲੇ ਵਿੱਚ ਭਾਰਤ ਦੂਜੇ ਸਥਾਨ ਤੇ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 25,152 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ 347 ਲੋਕਾਂ ਦੀ ਮੌਤ ਹੋਈ ਹੈ। ਨਵੇਂ ਕੇਸਾਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕੋਰੋਨਾ ਪ੍ਰਭਾਵਿਤ ਮਰੀਜਾਂ ਦੀ ਕੁੱਲ ਸੰਖਿਆ 1 ਕਰੋੜ 4 ਹਜ਼ਾਰ 599 ਹੋ ਗਈ ਹੈ।






















