ਭਾਰਤ ਸਰਕਾਰ ਵੱਲੋਂ ਲਾਲ ਕਿਲ੍ਹੇ ‘ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਦੋ ਰੋਜ਼ਾ ਪ੍ਰੋਗਰਾਮ ਕਰਨ ਦਾ ਐਲਾਨ
ਦਿੱਲੀ ਗੁਰਦੁਆਰਾ ਕਮੇਟੀ ਵਲੋਂ ਫੈਸਲੇ ਦਾ ਨਿੱਘਾ ਸਵਾਗਤ
ਨਵੀਂ ਦਿੱਲੀ, 5 ਅਪ੍ਰੈਲ (ਵਿਸ਼ਵ ਵਾਰਤਾ) –ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਲ ਕਿਲ੍ਹੇ `ਤੇ ਦੋ ਰੋਜ਼ਾ ਪ੍ਰੋਗਰਾਮ ਕਰਨ ਦੇ ਐਲਾਨ ਦਾ ਨਿੱਘਾ ਸਵਾਗਤ ਕੀਤਾ ਹੈ। ਦਿੱਲੀ ਗੁਰਦੁਆਰਾ ਕਮੇਟੀ ਇਸ ਪ੍ਰੋਗਰਾਮ ਲਈ ਪੂਰਾ ਸਹਿਯੋਗ ਦੇਵੇਗੀ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਹ ਦੋ ਰੋਜ਼ਾ ਪ੍ਰੋਗਰਾਮ 20ਅਤੇ 21 ਅਪ੍ਰੈਲ ਨੁੂੰ ਹੋਵੇਗਾ ਜਿਸ ਵਿਚ ਪਹਿਲੇ ਦਿਨ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਦੂਜੇ ਦਿਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਪ੍ਰੋਗਰਾਮਾਂ ਦਾ ਉਦਘਾਟਨ ਕਰਨਗੇ।20 ਅਪ੍ਰੈਲ ਨੁੂੰ ਲਾਈਟ ਐਂਡ ਸਾਊਂਡ ਸ਼ੋਅ ਤੇ ਸ਼ਬਦ ਕੀਰਤਨ ਹੋਵੇਗਾ। ਇਸ ਤੋਂਅਗਲੇ ਦਿਨ 21 ਅਪ੍ਰੈਲ ਨੁੰੂ 400 ਰਾਗੀ ਸਿੰਘ ਇਕੱਠੇ ਕੀਰਤਨ ਕਰਨਗੇ। ਇਸ ਦਿਨ ਪ੍ਰਧਾਨ ਮੰਤਰੀ ਵੱਲੋਂ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ।ਸ. ਕਾਲਕਾ ਨੇ ਐਲਾਨ ਕੀਤਾ ਕਿ ਦਿੱਲੀ ਕਮੇਟੀ ਵੱਲੋਂ ਭਾਰਤ ਸਰਕਾਰ ਦੇ ਫੈਸਲੇ ਦੇ ਮੱਦੇਨਜ਼ਰ 16 ਅਤੇ17 ਅਪ੍ਰੈਲ ਨੂੰ ਹੋਣ ਵਾਲਾ ਦਿੱਲੀ ਫਤਿਹ ਦਿਵਸ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਦੋਹਾਂ ਪ੍ਰੋਗਰਾਮਾਂ ਦਾ ਸਥਾਨ ਵੀ ਇਕੋ ਹੈ ਤੇ ਸਮਾਂ ਵੀ ਇਕੋ ਹੈ।ਉਹਨਾਂ ਕਿਹਾ ਕਿ ਜਿਹੜਾ 400 ਬੱਚਿਆਂ ਨੇ ਕੀਰਤਨ ਦੀ ਤਿਆਰੀ ਕੀਤੀ ਸੀ, ਉਹ ਭਾਰਤ ਸਰਕਾਰ ਦੇ
ਪ੍ਰੋਗਰਾਮ ਵਿਚ ਭਾਗ ਲੈਣਗੇ ਤੇ ਦਿੱਲੀ ਕਮੇਟੀ ਇਸ ਪ੍ਰੋਗਰਾਮ ਵਾਸਤੇ ਪੂਰਾ ਸਹਿਯੋਗ ਕਰੇਗੀ।ਸ. ਕਾਲਕਾ ਨੇ ਕਿਹਾ ਕਿ ਸਿੱਖ ਭਾਈਚਾਰੇ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਇਹ ਪ੍ਰੋਗਰਾਮ ਰੱਖਿਆ ਹੈ ਜਿਸ ਲਈ ਉਹ ਭਾਰਤ ਸਰਕਾਰ ਦਾ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਨਾਲ ਦੁਨੀਆਂ ਭਰ ਵਿਚ ਸੰਦੇਸ਼ ਜਾਵੇਗਾ ਅਤੇ ਅਸੀਂ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਤੇ ਜੀਵਨ ਬਾਰੇ ਸੰਦੇਸ਼ ਦੇ ਸਕਾਂਗੇ।























