ਕੇਂਦਰ ਸਰਕਾਰ ਦੀ ਵੱਡੀ ਕਾਰਵਾਈ
‘ਸਿੱਖਸ ਫਾਰ ਜਸਟਿਸ’ ਦੇ ਸਾਰੇ ਮੀਡੀਆ ਅਕਾਊਂਟ ਅਤੇ ਨਿਊਜ਼ ਚੈਨਲ ਬਲੌਕ
ਚੰਡੀਗੜ੍ਹ,22 ਫਰਵਰੀ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਅੱਜ ਸਿੱਖਸ ਫਾਰ ਜਸਟਿਸ ਦੇ ਸਾਰੇ ਮੀਡੀਆ ਅਕਾਊਂਟ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ ਭਾਰਤ ਸਰਕਾਰ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਨੇ ਮੰਗਲਵਾਰ ਨੂੰ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (SFJ) ਨਾਲ ਕਥਿਤ ਤੌਰ ‘ਤੇ ਨਜ਼ਦੀਕੀ ਸਬੰਧ ਰੱਖਣ ਵਾਲੇ ਵਿਦੇਸ਼ੀ ਆਧਾਰਿਤ ‘ਪੰਜਾਬ ਪਾਲੀਟਿਕਸ ਟੀਵੀ’ ਦੇ ਐਪਸ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਖਾਤਿਆਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ।
ਖੁਫੀਆ ਜਾਣਕਾਰੀ ਦੇ ਅਨੁਸਾਰ, ਚੈਨਲ ਰਾਜ ਵਿਧਾਨ ਸਭਾ ਚੋਣਾਂ ਦੌਰਾਨ ਜਨਤਕ ਵਿਵਸਥਾ ਨੂੰ ਭੰਗ ਕਰਨ ਲਈ ਆਨਲਾਈਨ ਮੀਡੀਆ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।