ਭਾਰੀ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ
ਮਾਨਸਾ 18 ਮਈ (ਵਿਸ਼ਵ ਵਾਰਤਾ):- ਪੰਜਾਬ ਵਿਚ ਪੈ ਰਹੀ ਭਾਰੀ ਗਰਮੀ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।ਰਾਜ ਦੀਆਂ ਅਧਿਆਪਕ ਜਥੇਬੰਦੀਆਂ ਅਤੇ ਮਾਪਿਆਂ ਵਲੋਂ ਇਸ ਮੰਗ ਨੂੰ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਸੀ।
ਪੰਜਾਬ ਸਰਕਾਰ ਦੇ ਸਕੂਲ ਸਿਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਅੱਜ ਦੇਰ ਸ਼ਾਮ ਜਾਰੀ ਕੀਤੇ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ 20 ਮਈ ਤੋਂ 31 ਮਈ ਤੱਕ ਸੂਬੇ ਦੇ ਸਾਰੇ ਸਰਕਾਰੀ,ਅਰਧ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਕੇ ਸਵੇਰੇ 7 ਵਜੇ ਤੋਂ 12 ਵਜੇ ਤੱਕ ਕਰ ਦਿੱਤਾ ਗਿਆ ਹੈ।