• Latest
  • Trending
ਭਾਸ਼ਾ ਵਿਭਾਗ, ਪੰਜਾਬੀ ਯੂਨੀਵਰਸਿਟੀ ਤੇ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਮੁੜ ਪੱਕੇ ਪੈਰੀਂ ਕਰੇਗੀ ਪੰਜਾਬ ਸਰਕਾਰ-ਬਾਜਵਾ

ਭਾਸ਼ਾ ਵਿਭਾਗ, ਪੰਜਾਬੀ ਯੂਨੀਵਰਸਿਟੀ ਤੇ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਮੁੜ ਪੱਕੇ ਪੈਰੀਂ ਕਰੇਗੀ ਪੰਜਾਬ ਸਰਕਾਰ-ਬਾਜਵਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

6 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

6 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

6 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

6 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

6 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

7 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

7 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

9 hours ago
Hindi News
English News
Sunday, November 22, 2026
No Result
View All Result
13 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਸ਼ਾ ਵਿਭਾਗ, ਪੰਜਾਬੀ ਯੂਨੀਵਰਸਿਟੀ ਤੇ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਮੁੜ ਪੱਕੇ ਪੈਰੀਂ ਕਰੇਗੀ ਪੰਜਾਬ ਸਰਕਾਰ-ਬਾਜਵਾ

November 27, 2020
in ਪੰਜਾਬ
ਭਾਸ਼ਾ ਵਿਭਾਗ, ਪੰਜਾਬੀ ਯੂਨੀਵਰਸਿਟੀ ਤੇ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਮੁੜ ਪੱਕੇ ਪੈਰੀਂ ਕਰੇਗੀ ਪੰਜਾਬ ਸਰਕਾਰ-ਬਾਜਵਾ

ਭਾਸ਼ਾ ਵਿਭਾਗ, ਪੰਜਾਬੀ ਯੂਨੀਵਰਸਿਟੀ ਤੇ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਮੁੜ ਪੱਕੇ ਪੈਰੀਂ ਕਰੇਗੀ ਪੰਜਾਬ ਸਰਕਾਰ-ਬਾਜਵਾ
-ਕਈ ਸਾਲਾਂ ਦੇ ਦੇਣੋਂ ਰਹਿੰਦੇ ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਵੀ ਜਲਦ ਪ੍ਰਦਾਨ ਕੀਤੇ ਜਾਣਗੇ-ਭਾਸ਼ਾ ਮੰਤਰੀ
-ਪੰਜਾਬੀ ਨੂੰ ਬਚਾਉਣ ਤੇ ਸੰਭਾਲਣ ਲਈ ਪੰਜਾਬੀਆਂ ਨੂੰ ਆਪਣਾ ਫ਼ਰਜ਼ ਪਛਾਣਨ ਦਾ ਸੱਦਾ
-ਪੰਜਾਬੀ ਭਾਸ਼ਾ ਸਪਤਾਹ-2020 ਦੇ ਵਿਦਾਇਗੀ ਸਮਾਰੋਹ ‘ਚ ਸ਼ਿਰਕਤ, ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੰਡੇ

ਭਾਸ਼ਾ ਵਿਭਾਗ, ਪੰਜਾਬੀ ਯੂਨੀਵਰਸਿਟੀ ਤੇ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਮੁੜ ਪੱਕੇ ਪੈਰੀਂ ਕਰੇਗੀ ਪੰਜਾਬ ਸਰਕਾਰ-ਬਾਜਵਾ

ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ)-ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਐਲਾਨ ਕੀਤਾ ਹੈ ਕਿ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਸਥਾਪਤ ਅਦਾਰਿਆਂ, ਭਾਸ਼ਾ ਵਿਭਾਗ, ਪੰਜਾਬੀ ਯੂਨੀਵਰਸਿਟੀ ਅਤੇ ਪਟਿਆਲਾ ਦੀ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਮੁੜ ਪੱਕੇ ਪੈਰੀਂ ਕੀਤਾ ਜਾਵੇਗਾ।
ਅੱਜ ਇੱਥੇ ਭਾਸ਼ਾ ਵਿਭਾਗ, ਪੰਜਾਬ ਦੇ ਮੁੱਖ ਦਫ਼ਤਰ ਵਿਖੇ ਪੰਜਾਬੀ ਭਾਸ਼ਾ ਸਪਤਾਹ-2020 ਦੇ ਵਿਦਾਇਗੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਕਈ ਸਾਲਾਂ ਤੋਂ ਨਾ ਦਿੱਤੇ ਜਾ ਸਕਣ ਵਾਲੇ ਸ਼੍ਰੋਮਣੀ ਸਾਹਿਤਕਾਰ ਪੁਰਸਕਾਰਾਂ ਦਾ ਫੈਸਲਾ ਵੀ ਅਗਲੇ ਕੁਝ ਦਿਨਾਂ ‘ਚ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਪੁਰਜ਼ੋਰ ਸੱਦਾ ਵੀ ਦਿੱਤਾ ਕਿ ਉਹ ਪੰਜਾਬੀ ਨੂੰ ਬਚਾਉਣ ਲਈ ਆਪਣਾ ਫ਼ਰਜ਼ ਪਛਾਣਦੇ ਹੋਏ ਆਪਣੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ, ਆਪਣੇ ਅਮੀਰ ਵਿਰਸੇ, ਸੱਭਿਆਚਾਰ ਅਤੇ ਵਡਮੁੱਲੇ ਇਤਿਹਾਸ ਨਾਲ ਜਰੂਰ ਜੋੜਨ।
ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਤੇ ਪ੍ਰਫੁੱਲਤਾ ਲਈ ਸਥਾਪਤ ਤਿੰਨੇ ਅਦਾਰਿਆਂ ਨੂੰ ਹਰ ਹੀਲੇ ਕਾਮਯਾਬ ਕਰਨ ਦੀ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਏਗੀ। ਉਨ੍ਹਾਂ ਦੱਸਿਆ ਕਿ ਇਹ ਤਿੰਨੇ ਅਦਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਵੱਲੋਂ ਸਥਾਪਤ ਕੀਤੇ ਗਏ ਸਨ ਅਤੇ ਹੁਣ ਇਨ੍ਹਾਂ ਨੂੰ ਪੱਕੇ ਪੈਰੀਂ ਵੀ ਕੈਪਟਨ ਸਰਕਾਰ ਹੀ ਕਰੇਗੀ।
ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਾਹਿਤਕਾਰਾਂ ਅੱਗੇ ਉਨ੍ਹਾਂ ਦਾ ਸਿਰ ਝੁਕਦਾ ਹੈ, ਕਿਉਂਕਿ ਇਨ੍ਹਾਂ ਨੇ ਪੰਜਾਬੀ ਨੂੰ ਅੱਗੇ ਵਧਾਉਣ ‘ਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ, ਇਸ ਲਈ ਪੰਜਾਬ ਸਰਕਾਰ ਪਿਛਲੇ ਕਰੀਬ 5 ਸਾਲਾਂ ਤੋਂ ਬਕਾਇਆ ਪਏ ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਵੀ ਜਲਦ ਪ੍ਰਦਾਨ ਕਰੇਗੀ ਅਤੇ ਇਸ ਬਾਬਤ ਫੈਸਲਾ ਅਗਲੇ ਕੁਝ ਦਿਨਾਂ ‘ਚ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਕਰਮਜੀਤ ਕੌਰ ਵੱਲੋਂ ਰੱਖੀਆਂ ਮੰਗਾਂ ਨੂੰ ਵੀ ਪੂਰਾ ਕਰਨ ਦਾ ਭਰੋਸਾ ਦਿੱਤਾ।
ਸ. ਬਾਜਵਾ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਸਾਨੂੰ ਇੱਕ ਤੋਂ ਵਧੇਰੇ ਭਾਸ਼ਾਵਾਂ ਦਾ ਗਿਆਨ ਹੋਣਾ ਚਾਹੀਦਾ ਹੈ ਪ੍ਰੰਤੂ ਉਨ੍ਹਾਂ ਨੇ ਇਸ ਗੱਲੋਂ ਚਿੰਤਾ ਵੀ ਜਤਾਈ ਕਿ ਅਸੀਂ ਆਪਣੀ ਮਾਂ ਬੋਲੀ ਦੀ ਕੀਮਤ ‘ਤੇ ਹੋਰਨਾਂ ਭਾਸ਼ਾਵਾਂ ਨੂੰ ਸਿਰ ‘ਤੇ ਬਿਠਾ ਰਹੇ ਹਾਂ ਅਤੇ ਖਾਸ ਕਰਕੇ ਅੰਗਰੇਜ਼ੀ ਨੂੰ ਪਹਿਲ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਪ੍ਰੰਤੂ ਸਾਡਾ ਇਹ ਮੁਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਪੰਜਾਬੀ ਬੋਲੀ ਬੋਲਣ ਵਾਲੇ ਹੀ ਪੰਜਾਬੀ ਦੇ ਰਾਖੇ ਬਣੀਏ।
ਸਮਾਗਮ ਮੌਕੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਲ 2015 ਅਤੇ 2016 ਲਈ ‘ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ’ ਵੀ ਤਕਸੀਮ ਕੀਤੇ, ਜਿਨ੍ਹਾਂ ‘ਚ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਦੋ ਦਰਜਨ ਤੋਂ ਵਧੇਰੇ ਪੁਸਤਕਾਂ ਸ਼ਾਮਲ ਸਨ। ਇਸ ਸਨਮਾਨ ‘ਚ ਸ਼ਾਲ, ਸਨਮਾਨ ਚਿੰਨ ਅਤੇ 21ਹਜ਼ਾਰ ਰੁਪਏ ਨਗ਼ਦ ਸ਼ਾਮਲ ਸੀ। ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਕਈ ਪੁਸਤਕਾਂ ਵੀ ਜਾਰੀ ਕਰਵਾਈਆਂ ਗਈਆਂ ਅਤੇ ਸ. ਬਾਜਵਾ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪੁਸਤਕ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ। ਜਦੋਂਕਿ ਸਮਾਗਮ ਮੌਕੇ ਲੋਕ ਸਾਜਾਂ ‘ਤੇ ਅਧਾਰਤ ਸੱਭਿਆਚਾਰਕ ਵੰਨਗੀਆਂ ਦੀ ਵੀ ਪੇਸ਼ਕਾਰੀ ਕੀਤੀ ਗਈ।
ਇਸ ਤੋਂ ਪਹਿਲਾਂ ਕੂੰਜੀਵਤ ਭਾਸ਼ਣ ਦਿੰਦਿਆਂ ਸ਼੍ਰੋਮਣੀ ਪੰਜਾਬੀ ਅਲੋਚਕ ਡਾ. ਸੁਰਜੀਤ ਸਿੰਘ ਭੱਟੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਕੰਮ ਰਹੇ ਭਾਸ਼ਾ ਵਿਭਾਗ ਤੇ ਪੰਜਾਬੀ ਯੂਨੀਵਰਸਿਟੀ ਤੋਂ ਇਲਾਵਾ ਹੋਰ ਯੂਨੀਵਰਸਿਟੀਆਂ ਤੇ ਸੰਸਥਾਵਾਂ ਦੇ ਆਪਸੀ ਤਾਲਮੇਲ ਨਾਲ ਇੱਕ ਕੇਂਦਰ ਬਣਾਇਆ ਜਾਵੇ। ਇਸ ਤੋਂ ਬਿਨ੍ਹਾਂ ਨਵੀ ਪੀੜ੍ਹੀ ਨੂੰ ਪੰਜਾਬੀ ਨਾਲ ਜੋੜਨ ਅਤੇ ਪੰਜਾਬੀ ਦੀ ਅਲੋਪ ਹੋ ਰਹੀ ਸ਼ਬਦਾਵਲੀ ਨੂੰ ਸੰਭਾਲਣ ਹਿੱਤ ਕੰਪਿਊਟਰ ਤੇ ਆਧੁਨਿਕ ਢੰਗ ਤਕਨੀਕਾਂ ਦੀ ਵਰਤੋਂ ਕੀਤੀ ਜਾਵੇ।
ਜਦੋਂਕਿ ਭਾਸ਼ਾ ਵਿਭਾਗ ਦੀ ਡਾਇਰੈਕਟਰ ਕਰਮਜੀਤ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਅਤੇ ਭਾਸ਼ਾ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਦੀ ਸਰਪ੍ਰਸਤੀ ਹੇਠਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਨਮੁੱਖ ਹੋਏ ਸਮਾਗਮਾਂ ਦੌਰਾਨ ਪੁਸਤਕਾਂ ਪ੍ਰਕਾਸ਼ਤ ਕਰਨ ਸਮੇਤ ਹੋਰ ਵੀ ਵਿਸ਼ੇਸ਼  ਸਮਾਗਮ ਕੀਤੇ। ਜਦੋਂਕਿ ਵਿਸ਼ਵ ਕਲਾਸਕੀ ਸਾਹਿਤ ਨੂੰ ਅਨੁਵਾਦ ਕਰਨ ਸਮੇਤ ਪੰਜਾਬੀ ਵਿਸ਼ਵ ਕੋਸ਼ ਦੀਆਂ 20 ਜਿਲਦਾਂ ਪੂਰੀਆਂ ਕਰਨ, 60 ਸਰਵੇਖਣ ਪੁਸਤਕਾਂ ਛਪਵਾਈਆਂ ਹਨ। ਜਦੋਂਕਿ 30 ਪੁਸਤਕਾਂ ਦੀ ਛਪਾਈ ਦਾ ਕੰਮ ਜਾਰੀ ਹੈ ਤੇ 50 ਕਿਤਾਬਾਂ ਹੋਰ ਛਪਵਾਈਆਂ ਜਾਣਗੀਆਂ।

ਇਸ ਮੌਕੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਕਰਮਜੀਤ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਜਸ਼ਨਾਂ ਵਜੋਂ ਗੁਰੂ ਸਾਹਿਬ ਦੇ ਨਾਮ ‘ਤੇ ਹੋਂਦ ‘ਚ ਆਈ ਇਹ ਓਪਨ ਯੂਨੀਵਰਸਿਟੀ, ਆਪਣਾ ਮੰਤਵ ਪੂਰਾ ਕਰਨ ਦੇ ਨਾਲ-ਨਾਲ ਗੁਰੂ ਨਾਨਕ ਦੇਵ ਜੀ ਦੇ ਫ਼ਲਫ਼ਸੇ ਅਤੇ ਸਿਧਾਂਤਾਂ ਸਮੇਤ ਕਿਰਤ ਅਤੇ ਵਾਤਾਵਰਣ ਦੀ ਸੰਭਾਂਲ ਸਬੰਧੀ ਕਾਰਜ ਕਰਨ ਤੋਂ ਇਲਾਵਾ ਵਪਾਰ, ਆਈ.ਟੀ. ਨਾਲ ਸਬੰਧਤ ਕੋਰਸਾਂ ਨੂੰ ਪੰਜਾਬੀ ‘ਚ ਸ਼ੁਰੂ ਕਰੇਗੀ।
ਇਸ ਤੋਂ ਪਹਿਲਾਂ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਦੇ ਵਿਸ਼ੇਸ਼ ਸਕੱਤਰ ਪਰਮਜੀਤ ਸਿੰਘ ਨੇ ਸਵਾਗਤ ਕਰਦਿਆਂ ਕਿਹਾ ਕਿ ਭਾਸ਼ਾ ਵਿਭਾਗ ਇਕੱਲੀ ਮਾਂ ਬੋਲੀ ਪੰਜਾਬੀ ਦੀ ਹੀ ਸੇਵਾ ਨਹੀਂ ਕਰ ਰਿਹਾ ਸਗੋਂ ਇਸਦੇ ਨਾਲ ਹਿੰਦੀ, ਸੰਸਕ੍ਰਿਤ ਤੇ ਉਰਦੂ ਦੀ ਵੀ ਸੇਵਾ ਕਰ ਰਿਹਾ ਹੈ। ਮੰਚ ਸੰਚਾਲਨ ਸਹਾਇਕ ਡਾਇਰੈਕਟਰ ਤੇਜਿੰਦਰ ਸਿੰਘ ਗਿੱਲ ਨੇ ਕੀਤਾ।
ਸਮਾਗਮ ਦੌਰਾਨ ਆਈ.ਜੀ. ਪੀਏਪੀ ਐਮ.ਐਫ. ਫਾਰੂਕੀ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਵਿਕਰਮਜੀਤ ਦੁੱਗਲ, ਏਡੀਸੀ (ਡੀ) ਡਾ. ਪ੍ਰੀਤੀ ਯਾਦਵ, ਸ. ਬਾਜਵਾ ਦੇ ਓ.ਐਸ.ਡੀ. ਗੁਰਦਰਸ਼ਨ ਸਿੰਘ ਬਾਹੀਆ, ਡਾ. ਦੀਪਕ ਮਨਮੋਹਨ ਸਿੰਘ, ਪੰਮੀ ਬਾਈ, ਡਾ. ਤੇਜਵੰਤ ਮਾਨ, ਡਾ. ਕੁਲਵੰਤ ਗਰੇਵਾਲ, ਡਾ. ਦਰਸ਼ਨ ਸਿੰਘ ਆਸ਼ਟ, ਨਿੰਦਰ ਘੁਗਿਆਣਵੀ, ਸਾਬਕਾ ਡਾਇਰੈਕਟਰ ਡਾ. ਮਦਨ ਲਾਲ ਹਸੀਜਾ, ਚੇਤੰਨ ਸਿੰਘ, ਪੰਜਾਬ ਰਾਜ ਭਾਸ਼ਾ ਸਲਾਹਕਾਰ ਬੋਰਡ ਦੇ ਮੈਂਬਰ, ਡਿਪਟੀ ਡਾਇਰੈਕਟਰ ਵੀਰਪਾਲ ਕੌਰ, ਸਹਾਇਕ ਡਾਇਰੈਕਟਰ ਕਮਲਜੀਤ ਸਿੰਘ, ਸਤਨਾਮ ਸਿੰਘ, ਪ੍ਰਿਤਪਾਲ ਕੌਰ, ਪ੍ਰਵੀਨ ਕੁਮਾਰ, ਹਰਭਜਨ ਕੌਰ ਸਣੇ ਵੱਡੀ ਗਿਣਤੀ ਹੋਰ ਸਾਹਿਤਕਾਰ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

by Navjot
November 21, 2026
0

ਮੋਹਾਲੀ, 21 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਮੋਹਾਲੀ ਦੇ ਫੇਜ਼-11 ਸਥਿਤ 'ਹੇਅਰ ਮਾਸਟਰ' ਸੈਲੂਨ 'ਤੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ...

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

by Navjot
November 21, 2026
0

  ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਹਾਇਕ...

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

by Navjot
November 21, 2026
0

ਚੰਡੀਗੜ੍ਹ, 21 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 21, 2026
0

ਚੰਡੀਗੜ੍ਹ, 21 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

by Navjot
6 days ago
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੱਜ ਛਠ ਪੂਜਾ ਦਾ ਚੌਥਾ ਅਤੇ ਆਖਰੀ ਦਿਨ ਹੈ। ਉਗਦੇ ਸੂਰਜ ਨੂੰ 'ਅਰਘ' ਦੇਣ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 