ਭਿਆਨਕ ਸੜਕ ਹਾਦਸਾ ; 4 ਦੀ ਮੌਤ
ਚੰਡੀਗੜ੍ਹ, 19ਫਰਵਰੀ(ਵਿਸ਼ਵ ਵਾਰਤਾ)- ਪੀਆਰਟੀਸੀ ਬੱਸ ਅਤੇ ਪਿਕਅੱਪ ਦੀ ਟੱਕਰ ਹੋਣ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 16 ਜਾਣੇ ਗੰਭੀਰ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਕਲੌਦੀ ਵਿੱਚ ਕੌਮੀ ਮਾਰਗ ਉਤੇ ਇਕ ਪੀਆਰਟੀਸੀ ਬੱਸ ਅੱਡੇ ਉਤੇ ਸਵਾਰੀਆਂ ਨੂੰ ਚੁੱਕਣ ਲਈ ਰੁਕੀ ਹੋਈ ਸੀ, ਜਿਸ ਨੂੰ ਇਕ ਤੇਜ਼ ਰਫ਼ਤਾਰ ਪਿਕਅੱਪ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 4 ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਸੰਗਰੂਰ ਵਿੱਚ ਇਲਾਜ਼ ਲਈ ਭਰਤੀ ਕਰਵਾਇਆ ਗਿਆ, ਜਿੱਥੋਂ 4 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਰਾਜਿੰਦਰ ਹਸਪਤਾਲ ਪਟਿਆਲਾ ਭੇਜ ਦਿੱਤੇ ਗਏ। ਦੱਸਿਆ ਜਾ ਰਿਹਾ ਹੈ ਗੱਡੀ ਵਿੱਚ ਸਵਾਰ ਵਿਅਕਤੀ ਕਾਲੀ ਦੇਵੀ ਦੇ ਮੰਦਰ ਪਟਿਆਲਾ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ।