ਭਿਆਨਕ ਸੜਕ ਹਾਦਸਾ,18 ਲੋਕਾਂ ਦੀ ਮੌਤ
ਚੰਡੀਗੜ੍ਹ, 28 ਨਵੰਬਰ(ਵਿਸ਼ਵ ਵਾਰਤਾ)-ਪੱਛਮੀ ਬੰਗਾਲ ਵਿੱਚ ਇੱਕ ਵੱਡੇ ਸੜਕ ਹਾਦਸੇ ਵਿੱਚ 18 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇਹ ਨੂੰ ਲੈ ਕੇ ਸ਼ਮਸ਼ਾਨਘਾਟ ਨੂੰ ਜਾ ਰਹੀ ਇੱਕ ਮੈਟਾਡੋਰ ਸੜਕ ਤੇ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਪੱਛਮੀ ਬੰਗਾਲ ਦੇ ਨਾਦੀਆ ਦੇ ਹੰਸਖਲੀ ਇਲਾਕੇ ਵਿੱਚ ਸ਼ਨੀਵਾਰ ਰਾਤ ਨੂੰ ਵਾਪਰਿਆ। ਮੈਟਾਡੋਰ ਤੇ 20 ਤੋਂ ਵੱਧ ਲੋਕ ਸਵਾਰ ਸਨ। ਸੰਘਣੀ ਧੁੰਦ ਅਤੇ ਤੇਜ਼ ਰਫ਼ਤਾਰ ਕਾਰਨ ਹਾਦਸਾ ਵਾਪਰਨ ਦਾ ਖ਼ਦਸ਼ਾ ਹੈ।ਦੱ