ਭਿਆਨਕ ਸੜਕ ਹਾਦਸੇ ’ਚ 9 ਦੀ ਮੌਤ
ਚੰਡੀਗੜ੍ਹ, 21ਅਪ੍ਰੈਲ(ਵਿਸ਼ਵ ਵਾਰਤਾ)- ਰਾਜਸਥਾਨ ਦੇ ਝਾਲਾਵਾੜ ਜ਼ਿਲੇ ‘ਚ ਟਰੱਕ ਅਤੇ ਵੈਨ ਵਿਚਾਲੇ ਹੋਈ ਟੱਕਰ ‘ਚ 9 ਦੋਸਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵੈਨ ਵਿੱਚ 10 ਲੋਕ ਸਵਾਰ ਸਨ ਅਤੇ ਉਹ ਮੱਧ ਪ੍ਰਦੇਸ਼ ਦੇ ਡੁੰਗਰੀ (ਖਿਲਚੀਪੁਰ) ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਇਹ ਹਾਦਸਾ ਜ਼ਿਲੇ ਦੇ ਅਕਲੇਰ ਥਾਣਾ ਖੇਤਰ ‘ਚ ਐਤਵਾਰ ਸਵੇਰੇ 3 ਵਜੇ ਭੋਪਾਲ ਰੋਡ ‘ਤੇ ਵਾਪਰਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਵੈਨ ‘ਚ ਫਸੇ ਜ਼ਖਮੀਆਂ ਨੂੰ ਨੇੜੇ ਦੇ ਕਮਿਊਨਿਟੀ ਹੈਲਥ ਸੈਂਟਰ ‘ਚ ਪਹੁੰਚਾਇਆ ਗਿਆ। ਇੱਥੇ ਡਾਕਟਰਾਂ ਨੇ 9 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਇੱਕ ਜ਼ਖਮੀ ਵਿਅਕਤੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।