ਭਿਆਨਕ ਸੜਕ ਹਾਦਸੇ ਵਿੱਚ 9 ਦੀ ਮੌਤ
ਚੰਡੀਗੜ੍ਹ,2 ਜੁਲਾਈ(ਵਿਸ਼ਵ ਵਾਰਤਾ)- ਰਾਜਸਥਾਨ ਦੇ ਕਰੌਲੀ ‘ਚ ਇੱਕ ਭਿਆਨਕ ਸੜਕ ਹਾਦਸਾ (ACCIDENT NEWS 🙂 ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਬੋਲੈਰੋ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 2 ਬੱਚਿਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 4 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਸੋਮਵਾਰ ਸ਼ਾਮ ਕਰੌਲੀ-ਮੰਡਰਾਯਾਲ ਰੋਡ ‘ਤੇ ਡੰਡਾਪੁਰਾ ਮੋੜ ਨੇੜੇ ਵਾਪਰਿਆ।