ਭੁਪਿੰਦਰ ਸਿੰਘ ਹਨੀ ਦੀ ਜਲੰਧਰ ਵਿਖੇ ਵਿਸ਼ੇਸ਼ ਅਦਾਲਤ ਵਿੱਚ ਹੋਈ ਪੇਸ਼ੀ
ਅਦਾਲਤ ਨੇ ਈਡੀ ਨੂੰ ਪਾਈ ਝਾੜ
ਪੜ੍ਹੋ,ਪੂਰੀ ਖਬਰ
ਚੰਡੀਗੜ੍ਹ,8 ਫਰਵਰੀ(ਵਿਸ਼ਵ ਵਾਰਤਾ)-ਨਾਜ਼ਾਇਜ਼ ਮਾਇਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਅੱਜ ਜਲੰਧਰ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ੀ ਹੋਈ ਹੈ। ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਮੀਡੀਆ ਵਿੱਚ ਬਿਆਨ ਜਾਰੀ ਕਰਨ ਨੂੰ ਲੈ ਕੇ ਈਡੀ ਦੇ ਅਧਿਕਾਰੀਆਂ ਨੂੰ ਫਟਕਾਰ ਲਗਾਈ ਗਈ ਹੈ। ਈਡੀ ਨੇ ਪ੍ਰੈੱਸ ਵਿੱਚ ਜਾਣਕਾਰੀ ਦਿੱਤੀ ਸੀ ਕਿ ਹਨੀ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਸਵਾਲ ਖੜਾ ਕਰ ਦਿੱਤਾ ਗਿਆ ਹੈ ਕਿ ਜੇਕਰ ਉਸਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਤਾਂ ਅੱਗੇ ਦਾ ਰਿਮਾਂਡ ਕਿਉਂ ਮੰਗਿਆ ਜਾ ਰਿਹੈ ਹੈ।
ਇਹ ਵੀ ਜਾਣਕਾਰੀ ਹੈ ਕਿ ਫਿਲਹਾਲ ਅਦਾਲਤ ਨੇ ਆਪਣਾ ਫੈਸਲਾ ਸੁੱਰਖਿਅਤ ਰੱਖ ਲਿਆ ਹੈ।