ਭੂਚਾਲ ਦੇ ਝਟਕਿਆਂ ਨਾਲ ਹਿੱਲੀ ਰਾਜਧਾਨੀ ਦਿੱਲੀ
ear
ਦਿੱਲੀ, 1ਜੂਨ(ਵਿਸ਼ਵ ਵਾਰਤਾ) ਸੋਮਵਾਰ ਰਾਤ ਕਰੀਬ 9:54 ਵਜੇ ਦਿੱਲੀ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਪ੍ਰਭਾਵ ਰਾਜਧਾਨੀ ਦੇ ਰੋਹਿਨੀ ਖੇਤਰ ਵਿੱਚ ਦਰਜ ਕੀਤਾ ਗਿਆ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਇਸਦੀ ਤੀਬਰਤਾ ਰਿਕਟਰ ਪੈਮਾਨੇ ਤੇ 2.4 ਮਾਪੀ ਗਈ ਹੈ।
ਮਾਹਿਰਾਂ ਅਨੁਸਾਰ ਇਹ ਘੱਟ ਤੀਬਰਤਾ ਵਾਲਾ ਭੂਚਾਲ ਸੀ। ਇਸ ਦਾ ਕੇਂਦਰ ਜ਼ਮੀਨ ਦੇ ਅੰਦਰ 8 ਕਿਲੋਮੀਟਰ ਤੇ ਸੀ। ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਉੱਤਰ-ਪੱਛਮੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੀ ਖ਼ਬਰ ਮਿਲਦਿਆਂ ਹੀ ਲੋਕ ਘਰਾਂ ਤੋਂ ਬਾਹਰ ਆ ਗਏ।






















