ਮਾਨਸਾ 27 ਮਾਰਚ ( ਵਿਸ਼ਵ ਵਾਰਤਾ)- ਉੱਘੇ ਸਮਾਜ ਸੇਵੀ ਅਤੇ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੀ ਭੈਣ ਬਖਸ਼ਿੰਦਰ ਕੌਰ ਅੱਜ ਸਵੇਰੇ ਸਵਰਗਵਾਸ ਹੋ ਗਏ । ਜਾਣਕਾਰੀ ਅਨੁਸਾਰ ਬਖਸ਼ਿੰਦਰ ਕੌਰ ਨੂੰ ਅੱਜ ਸਵੇਰੇ ਦਿੱਲ ਦਾ ਦੌਰਾ ਪਿਆ ਜਿਨ੍ਹਾਂ ਨੂੰ ਤੁਰੰਤ ਲੁਧਿਆਣੇ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਕਿ ਉਹਨਾਂ ਦੀ ਮੌਤ ਹੋ ਗਈ । ਬਖਸ਼ਿੰਦਰ ਕੌਰ ਆਪਣੇ ਪਿੱਛੇ ਪਤੀ ਤੋਂ ਇਲਾਵਾ 8 ਸਾਲਾਂ ਬੇਟੀ ਛੱਡ ਗਏ ਹਨ। ਅੱਜ ਬਾਅਦ ਦੁਪਹਿਰ ਉਹਨਾਂ ਦਾ ਸੰਸਕਾਰ ਕਰ ਦਿੱਤਾ ਗਿਆ ਹੈ।
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਉੱਚ-ਜੋਖਮ ਵਾਲੀਆਂ ਗਰਭਵਤੀ ਔਰਤਾਂ ਵਲ ਖ਼ਾਸ...