ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵਿਜੀਲੈਂਸ ਵੱਲੋਂ ਡਰੱਗ ਇੰਸਪੈਕਟਰ ਗ੍ਰਿਫਤਾਰ
ਚੰਡੀਗੜ੍ਹ,29 ਜੂਨ(ਵਿਸ਼ਵ ਵਾਰਤਾ)- ਇਸ ਸਮੇਂ ਦੀ ਇੱਕ ਵੱਡੀ ਖਬਰ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਜਿੱਥੋਂ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬਬਲੀਨ ਕੌਰ ਗੁਰਦਾਸਪੁਰ ਤੇ ਪਠਾਨਕੋਟ ਚ ਡਰੱਗ ਇੰਸਪੈਕਟਰ ਵਜੋਂ ਤੈਨਾਤ ਹੈ ਅਤੇ ਉਸਤੇ ਉੱਥੋਂ ਦੇ ਹੀ ਇੱਕ ਮੈਡੀਕਲ ਸਟੋਰ ਮਾਲਕ ਕੋਲੋਂ ਰਿਸ਼ਵਤ ਮੰਗਣ ਦਾ ਦੋਸ਼ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਬਬਲੀਨ ਕੌਰ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਦੀ ਟੀਮ ਵੱਲੋਂ ਉਸਦੇ ਘਰ ਵਿੱਚ ਛਾਪੇਮਾਰੀ ਕੀਤੀ ਗਈ ਸੀ ਪਰ ਉਸਨੂੰ ਜੀਐਨਡੀਯੂ ਤੋਂ ਗ੍ਰਿਫਤਾਰ ਕੀਤਾ ਗਿਆ ਹੈ।