ਭ੍ਰਿਸ਼ਟਾਚਾਰ ਮਾਮਲਾ – ਆਈਏਐੱਸ ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਝਟਕਾ,ਜ਼ਮਾਨਤ ਪਟੀਸ਼ਨ ਖਾਰਜ
ਚੰਡੀਗੜ੍ਹ 30 ਜਨਵਰੀ(ਵਿਸ਼ਵ ਵਾਰਤਾ)-ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਵੱਲੋਂ ਗ੍ਰਿਫਤਾਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਹਾਈਕੋਰਟ ਤੋਂ ਝਟਕਾ ਲ਼ੱਗਾ ਹੈ। ਹਾਈ ਕੋਰਟ ਨੇ ਉਸ ਦੀ ਰੈਗੂਲਰ ਜ਼ਮਾਨਤ ਦੀ ਪਟੀਸ਼ਨ ਖਾਰਜ ਦਿੱਤੀ ਹੈ।ਜਿਕਰਯੋਗ ਹੈ ਕਿ ਵਿਜੀਲੈਂਸ ਵਿਭਾਗ ਨੇ ਨਵਾਂਸ਼ਹਿਰ ਦੇ ਕਰਿਆਮ ਮਾਰਗ ’ਤੇ ਪਾਏ ਜਾਣ ਵਾਲੇ ਸੀਵਰੇਜ ਦੇ ਟੈਂਡਰ ਵਿੱਚ ਇੱਕ ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਵਿੱਚ ਆਈਏਐਸ ਅਧਿਕਾਰੀ ਸੰਜੇ ਪੋਪਲੀ ਅਤੇ ਉਸਦੇ ਸਹਾਇਕ ਸਕੱਤਰ ਸੰਦੀਪ ਵਤਸ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਵੀ ਦੱਸ ਦਈਏ ਕਿ ਸੰਜੇ ਪੋਪਲੀ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਜੋਂ ਤਾਇਨਾਤ ਸਨ।