ਮੋਹਾਲੀ, 15 ਜਨਵਰੀ (ਵਿਸ਼ਵ ਵਾਰਤਾ) : ਪੰਜਾਬ ਸਰਵਿਸ ਪਬਲਿਕ ਕਮਿਸ਼ਨ () ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਰਵੀ ਸਿੱਧੂ ਨੂੰ ਭ੍ਰਿਸ਼ਟਾਚਾਰ ਮਾਮਲੇ ਵਿਚ ਮੋਹਾਲੀ ਦੀ ਅਦਾਲਤ ਨੇ 7 ਸਾਲ ਦੀ ਸਜ਼ਾ ਸੁਣਾਈ ਗਈ ਹੈ| ਇਸ ਤੋਂ ਇਲਾਵਾ ਰਵਿੰਦਰਪਾਲ ਸਿੱਧੂ ਨੂੰ 75 ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ| ਮਾਣਯੋਗ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਨੇ ਰਵੀ ਸਿੱਧੂ ਨੂੰ ਇਹ ਸਜ਼ਾ ਸੁਣਾਈ|
ਇਸ ਤੋਂ ਪਹਿਲਾਂ ਬੀਤੇ ਦਿਨੀਂ ਮੋਹਾਲੀ ਦੀ ਅਦਾਲਤ ਨੇ ਭਰਤੀ ਘੋਟਾਲੇ ਵਿਚ ਰਵੀ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ| ਅਦਾਲਤ ਨੇ ਇਸ ਮਾਮਲੇ ਵਿਚ 5 ਹੋਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ, ਜਦੋਂ ਕਿ ਰਵੀ ਸਿੱਧੂ ਨੂੰ ਸਜ਼ਾ ਸੁਣਾਉਣ ਬਾਰੇ 15 ਜਨਵਰੀ ਤੈਅ ਕੀਤੀ ਗਈ ਸੀ|
ਵਰਣਨਯੋਗ ਹੈ ਕਿ ਸਾਲ 2002 ਵਿਚ ਭਰਤੀ ਘੋਟਾਲਾ ਸਾਹਮਣੇ ਆਇਆ ਸੀ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਤਤਕਾਲੀ ਚੇਅਰਮੈਨ ਰਵੀਇੰਦਰ ਸਿੰਘ ਰਵੀ ਸਿੱਧੂ ਅਤੇ ਉਸ ਦੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ|
ਇਸ ਵਾਰ ਪੀਲੇ ਕਾਰਡਾਂ ਵਾਲੇ ਪੱਤਰਕਾਰ ਵੀ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਵੋਟ
ਚੰਡੀਗੜ੍ਹ 7 ਮਈ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੇ ਅੱਜ ਪੀਲੇ ਕਾਰਡਾਂ ਵਾਲੇ ਪੱਤਰਕਾਰ ਨੂੰ ਵੀ ਪੋਸਟਲ ਬੈਲਟ ਰਾਹੀਂ...