ਭ੍ਰਿਸ਼ਟਾਚਾਰ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਖਿਲਾਫ ਹੁਣ ਅਸਲਾ ਐਕਟ ਤਹਿਤ ਮਾਮਲਾ ਦਰਜ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ,22 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਫੜੇ ਗਏ ਪੰਜਾਬ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਖਿਲਾਫ ਗ੍ਰਿਫਤਾਰੀ ਦੇ ਮਹਿਜ਼ 24 ਘੰਟਿਆਂ ਦੇ ਅੰਦਰ ਅੰਦਰ ਦੂਜਾ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਤਲਾਸ਼ੀ ਦੌਰਾਨ ਉਸ ਦੇ ਘਰ ਵਿੱਚੋਂ 73 ਗੋਲੀਆਂ (7.65 ਬੋਰ ਦੀਆਂ 41, .22 ਬੋਰ ਦੀਆਂ 30 ਅਤੇ 32 ਬੋਰ ਦੀਆਂ ਦੋ) ਬਰਾਮਦ ਹੋਈਆਂ ਹਨ। ਜਿਸ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ 11 ਥਾਣੇ ਵਿੱਚ ਪੋਪਲੀ ਖਿਲਾਫ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਪੋਪਲੀ ਕੋਲ ਕੋਈ ਵੀ ਲਾਇਸੈਂਸਸ਼ੁਦਾ ਹਥਿਆਰ ਨਹੀਂ ਹੈ।