ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਫਸੇ ‘ਆਪ’ ਵਿਧਾਇਕ ਅਮਿਤ ਰਤਨ ਦਾ ਵਧਿਆ ਰਿਮਾਂਡ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ,27ਫਰਵਰੀ(ਵਿਸ਼ਵ ਵਾਰਤਾ)- ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅਦਾਲਤ ਨੇ ਉਸਦੀ ਰਿਮਾਂਡ ਵਿੱਚ ਵਾਧਾ ਕਰਦੇ ਹੋਏ 2 ਮਾਰਚ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਜੀਲੈਂਸ ਵੱਲੋਂ ਅਮਿਤ ਰਤਨ ਨੂੰ ਅਦਾਲਤ ‘ਚ ਦਲਜੀਤ ਕੌਰ ਜੱਜ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿੱਥੇ ਵਿਜੀਲੈਂਸ ਨੂੰ 2 ਮਾਰਚ ਤੱਕ ਪੁਲੀਸ ਰਿਮਾਂਡ ਹਾਸਿਲ ਹੋਇਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਅਮਿਤ ਰਤਨ ਨੂੰ 27 ਫਰਵਰੀ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਸੀ।ਗੌਰਤਲਬ ਕਿ ਵਿਧਾਇਕ ਦੇ ਨਜ਼ਦੀਕੀ ਰਸ਼ਿਮ ਗਰਗ ਨੂੰ 10 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਉੱਤੇ ਭੇਜ ਦਿੱਤਾ ਸੀ । ਇਸ ਮੌਕੇ ਡੀਐੱਸਪੀ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ ਵਿਧਾਇਕ ਪੁੱਛਗਿੱਛ ਵਿੱਚ ਸਹਿਯੋਗ ਨਹੀਂ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਇਕ ਦੀ ਚੰਡੀਗੜ੍ਹ ਰਿਹਾਇਸ਼ ਤੋਂ ਕੁਝ ਕਾਗਜ਼ਾਤ ਮਿਲੇ ਹਨ ਜਿੰਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।