ਭ੍ਰਿਸ਼ਟਾਚਾਰ ਮਾਮਲਾ: ਏਆਈਜੀ ਆਸ਼ੀਸ਼ ਕਪੂਰ ਮਾਮਲੇ ਦੀ ਸੁਣਵਾਈ 22 ਫਰਵਰੀ ਤੱਕ ਮੁਲਤਵੀ
ਚੰਡੀਗੜ੍ਹ 20 ਜਨਵਰੀ(ਵਿਸ਼ਵ ਵਾਰਤ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਈਪੀਐਸ ਅਧਿਕਾਰੀ ਆਸ਼ੀਸ਼ ਕਪੂਰ ਨੂੰ ਫਿਲਹਾਲ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਸ ਵੱਲੋਂ ਇਸ ਮਾਮਲੇ ਵਿੱਚ ਰੈਗੂਲਰ ਜ਼ਮਾਨਤ ਦੀ ਮੰਗ ਸਬੰਧੀ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ 22 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਪੰਜਾਬ ਵਿਜੀਲੈਂਸ ਨੇ 6 ਅਕਤੂਬਰ ਨੂੰ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।