ਮਗਨਰੇਗਾ ਸਕੀਮ ਅਧੀਨ ਆ ਰਹੀਆਂ ਮੁਸ਼ਕਿਲਾਂ ਦੀ ਸੁਣਵਾਈ ਕਰੇਗਾ ਓਮਬਡਸਮੈਨ
-ਇੰਜ. ਅੰਮ੍ਰਿਤ ਲਾਲ ਗੋਇਲ ਕਰਨਗੇ ਮਗਨਰੇਗਾ ਸਬੰਧੀ ਲੋਕਾਂ ਦੀ ਮੁਸ਼ਕਲਾਂ ਤੇ ਸ਼ਿਕਾਇਤਾਂ ਦੀ ਸੁਣਵਾਈ

ਪਟਿਆਲਾ, 16 ਅਪ੍ਰੈਲ:ਮਹਾਤਮਾ ਗਾਂਧੀ ਨਰੇਗਾ ਸਕੀਮ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਇੰਜ. ਅੰਮ੍ਰਿਤ ਲਾਲ ਗੋਇਲ ਨੂੰ ਓਮਬਡਸਮੈਨ ਵਜੋਂ ਪਟਿਆਲਾ ਜਿਲ੍ਹਾ ਸੌਂਪਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਦਫ਼ਤਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਟਿਆਲਾ ਦੇ ਬੁਲਾਰੇ ਨੇ ਦੱਸਿਆ ਕਿ ਮਗਨਰੇਗਾ ਸਕੀਮ ਸਬੰਧੀ ਸ਼ਿਕਾਇਤਾਂ ਸੁਣਨ ਲਈ ਬਤੌਰ ਓਮਬਡਸਮੈਨ ਲਗਾਏ ਗਏ ਇੰਜ. ਅੰਮ੍ਰਿਤ ਲਾਲ ਨੂੰ ਉਨ੍ਹਾਂ ਦੇ ਫੋਨ ਨੰਬਰ 99888-84933 ਉਪਰ ਮਨਰੇਗਾ ਬਾਰੇ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਜਾ ਸਕਦਾ ਹੈ।
ਬੁਲਾਰੇ ਨੇ ਦੱਸਿਆ ਕਿ ਓਮਬਡਸਮੈਨ ਵੱਲੋਂ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਾਰੰਟੀ ਯੋਜਨਾ ਤਹਿਤ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਓਮਬਡਸਮੈਨ ਨਾਲ ਲੋਕਾਂ ਦਾ ਸਿੱਧਾ ਸੰਪਰਕ ਬਣਾਉਣ ਲਈ ਓਮਬਡਸਮੈਨ ਦਾ ਨਾਮ, ਸੰਪਰਕ ਨੰਬਰ ਅਤੇ ਦਫ਼ਤਰੀ ਪਤਾ ਜ਼ਿਲ੍ਹੇ ਦੇ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਦੇ ਦਫ਼ਤਰਾਂ ‘ਚ ਵੀ ਲਗਾਇਆ ਜਾਵੇਗਾ ਤਾਂ ਜੋ ਲਾਭਪਾਤਰੀ ਸਿੱਧੇ ਤੌਰ ‘ਤੇ ਉਨ੍ਹਾਂ ਨਾਲ ਸੰਪਰਕ ਸਾਧਕੇ ਆਪਣੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਸਬੰਧੀ ਉਨ੍ਹਾਂ ਨੂੰ ਜਾਣੂ ਕਰਵਾ ਸਕਣ।





















