• Latest
  • Trending
ਮਜੀਠੀਆ ਤੇ ਸਿਰਸਾ ਨੇ ਸਿੱਖ ਲੜਕੀ ਦਾ ਜਬਰੀ ਧਰਮ ਪਰਿਵਰਤਨ ਕਰਾਉਣ ਦੇ ਯਤਨਾਂ ਦਾ ਮਾਮਲਾ ਜੰਮੂ ਕਸ਼ਮੀਰ ਦੇ ਡੀ.ਜੀ.ਪੀ ਕੋਲ ਚੁੱਕਿਆ

ਮਜੀਠੀਆ ਤੇ ਸਿਰਸਾ ਨੇ ਸਿੱਖ ਲੜਕੀ ਦਾ ਜਬਰੀ ਧਰਮ ਪਰਿਵਰਤਨ ਕਰਾਉਣ ਦੇ ਯਤਨਾਂ ਦਾ ਮਾਮਲਾ ਜੰਮੂ ਕਸ਼ਮੀਰ ਦੇ ਡੀ.ਜੀ.ਪੀ ਕੋਲ ਚੁੱਕਿਆ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

5 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

6 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

6 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

6 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

7 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

7 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

8 hours ago
Hindi News
English News
Thursday, November 12, 2026
No Result
View All Result
18 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਜੀਠੀਆ ਤੇ ਸਿਰਸਾ ਨੇ ਸਿੱਖ ਲੜਕੀ ਦਾ ਜਬਰੀ ਧਰਮ ਪਰਿਵਰਤਨ ਕਰਾਉਣ ਦੇ ਯਤਨਾਂ ਦਾ ਮਾਮਲਾ ਜੰਮੂ ਕਸ਼ਮੀਰ ਦੇ ਡੀ.ਜੀ.ਪੀ ਕੋਲ ਚੁੱਕਿਆ

July 7, 2018
in ਪੰਜਾਬ
ਮਜੀਠੀਆ ਤੇ ਸਿਰਸਾ ਨੇ ਸਿੱਖ ਲੜਕੀ ਦਾ ਜਬਰੀ ਧਰਮ ਪਰਿਵਰਤਨ ਕਰਾਉਣ ਦੇ ਯਤਨਾਂ ਦਾ ਮਾਮਲਾ ਜੰਮੂ ਕਸ਼ਮੀਰ ਦੇ ਡੀ.ਜੀ.ਪੀ ਕੋਲ ਚੁੱਕਿਆ

– ਦੋਸ਼ੀਆਂ ਖਿਲਾਫ ਕੇਸ ਹੋਇਆ ਦਰਜ
– ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਧੱਕੇਸ਼ਾਹੀ ਦੀ ਕੋਈ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰਾਂਗੇ : ਮਜੀਠੀਆ, ਸਿਰਸਾ

ਚੰਡੀਗੜ੍ਹ, 7 ਜੁਲਾਈ : ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਜੰਮੂ ਕਸ਼ਮੀਰ ਦੇ ਤਰਾਲ ਵਿਖੇ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਜਿਥੇ ਇਕ ਸਿੱਖ ਲੜਕੀ ਦਾ ਜਬਰੀ ਧਰਮ ਪਰਿਵਰਤਨ ਕਰਵਾ ਕੇ ਇਸਲਾਮ ਧਾਰਨ ਕਰਾਉਣ ਦਾ ਯਤਨ ਕੀਤਾ ਗਿਆ ਤੇ ਲੜਕੀ ਵੱਲੋਂ ਅਜਿਹਾ ਕਰਨ ਤੋਂ ਇਨਕਾਰ ਕਰਨ ‘ਤੇ ਇਸਲਾਮਿਕ ਕੱਟੜਵਾਦੀਆਂ ਵੱਲੋਂ ਕੀਤੇ ਹਮਲੇ ਵਿਚ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਦੋਹਾਂ ਆਗੂਆਂ ਨੇ ਇਹ ਮਾਮਲਾ ਸੂਬੇ ਦੇ ਡੀ ਜੀ ਪੀ ਕੋਲ ਉਠਾਇਆ ਜਿਹਨਾਂ ਨੇ ਕੇਸ ਵਿਚ ਤੁਰੰਤ ਕਾਰਵਾਈ ਦਾ ਭਰੋਸਾ ਦੁਆਇਆ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਮਜੀਠੀਆ, ਜੋ ਕਿ ਅਕਾਲੀ ਦਲ ਦੇ ਜੰਮੂ ਕਸ਼ਮੀਰ ਮਾਮਲਿਆਂ ਦੇ ਇੰਚਾਰਜ ਵੀ ਹਨ, ਅਤੇ ਸ੍ਰੀ ਸਿਰਸਾ ਨੇ ਕਿਹਾ ਕਿ ਉਹਨਾਂ ਦੇ ਧਿਆਨ ਵਿਚ ਆਇਆ ਹੈ ਕਿ ਇਕ ਸਿੱਖ ਲੜਕੀ ਨੇ ਇਸਲਾਮਿਕ ਯੂਨੀਵਰਸਿਟੀ ਆਫ ਸਾਇੰਸ  ਐਂਡ ਟੈਕਨਾਲੋਜੀ ਦੱਖਣੀ ਕਸ਼ਮੀਰ ਵਿਚ ਦਾਖਲਾ ਲਿਆ, ਜਿਥੇ ਉਸਨੂੰ ਜਬਰੀ ਇਸਲਾਮ ਧਾਰਨ ਕਰਨ ਤੇ ਰਮਜ਼ਾਨ ਦੇ ਮਹੀਨੇ ਵਿਚ ਵਰਤ ਰੱਖਣ ਅਤੇ ਕਾਲਜ ਆਉਂਦੀਆਂ ਹੋਰ ਮੁਸਲਿਮ ਲੜਕੀਆਂ ਵਾਂਗ ਸਿਰ ‘ਤੇ ਸਕਾਰਫ ਲੈਣ ਵਾਸਤੇ ਮਜਬੂਰ ਕੀਤਾ ਗਿਆ।  ਜਦੋਂ ਲੜਕੀ ਨੇ ਅਜਿਹਾ ਕਰਨ ਤੋਂ ਨਾਂਹ ਕਰ ਦਿੱਤੀ ਤਾਂ ਸ਼ਰਾਰਤੀ ਅਨਸਰਾਂ ਨੇ ਪਹਿਲਾਂ ਲੜਕੀਆਂ ਦਾ ਗਲਾ ਘੁਟਣ ਦਾ ਯਤਨ ਕੀਤਾ ਤੇ ਬਾਅਦ ਵਿਚ ਦੋ ਮੋਟਰ ਸਾਈਕਲ ਸਵਾਰਵਿਅਕਤੀਆਂ ਨੇ ਉਸਨੂੰ ਛੁਰਾ ਮਾਰ ਕੇ ਜ਼ਖਮੀ ਕਰ ਦਿੱਤਾ। ਇਸ ਮਾਮਲੇ ਵਿਚ ਕੇਸ ਤਾਂ ਦਰਜ ਕਰ ਲਿਆ ਗਿਆ ਹੈ ਪਰ ਹਾਲੇ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ।  ਉਹਨਾਂ ਦੱਸਿਆ ਕਿ ਲੜਕੀ ਦਾ ਪਰਿਵਾਰ ਬਹੁਤ ਦਹਿਸ਼ਤ ਵਿਚ ਹੈ ਕਿਉਂਕਿ ਉਹਨਾਂ ਨੂੰ ਸੋਸ਼ਲ ਮੀਡੀਆ ਐਪਸ ਰਾਹੀਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਹੋਰ ਦੱਸਿਆ ਕਿ ਜਦੋਂ ਉਹਨਾਂ ਨੇ ਲੜਕੀ ਦੇ ਪਿਤਾ ਸ੍ਰ ਅਮਰਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਉਹਨਾਂ ਕੋਲ ਹੁਣ ਵਾਦ ਛੱਡਣ ਤੋਂ ਇਲਾਵਾ ਹੋਰ ਕੋਈ ਰਾਹ ਬਾਕੀ ਨਹੀਂ ਰਹ ਗਿਆ ਹੈ। ਦੋਹਾਂ ਆਗੂਆਂ  ਨੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਨਾ ਸਿਰਫ ਸ਼੍ਰੋਮਣੀ ਅਕਾਲੀ ਦਲ ਬਲਕਿ ਸਾਰਾ ਭਾਈਚਾਰਾ ਉਹਨਾਂ ਦੇ ਨਾਲ ਹੈ ਅਤੇ ਉਹਨਾਂ ਦੀ ਸੁਰੱਖਿਆ ਹਰ ਹੀਲੇ ਯਕੀਨੀ ਬਣਾਈ ਜਾਵੇਗੀ।

ਉਹਨਾਂ ਇਹ ਵੀ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਗੁਰੂ ਸਾਹਿਬਾਨ ਵੱਲੋਂ ਸਰਬ ਸਾਂਝੀਵਾਲਤਾ ਤੇ ਸਰਬੱਤ ਦੇ ਭਲੇ ਦੇ ਉਪਦੇਸ਼ ਵਿਚ ਵਿਸ਼ਵਾਸ ਕਰਦਾ ਹੈ ਤੇ ਨਾਲ ਹੀ ਭਾਰਤੀ ਸੰਵਿਧਾਨ ਵਿਚ ਦੱਸੇ ਧਰਮ ਦੀ ਆਜ਼ਾਦੀ ਤੇ ਸਹਿਣਸ਼ੀਲਤਾ ਦੇ ਸਿਧਾਂਤਾਂ ਨੂੰ ਵੀ ਮੰਨਦਾ ਹੈ।  ਉਹਨਾਂ ਨੇ ਮੁਸਲਿਮ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਜਬਰੀ ਧਰਮ ਪਰਿਵਰਤਨ ਕਰਵਾਉਣ ਤੇ ਧੱਕੇਸ਼ਾਹੀ ਦੇ ਯਤਨਾਂ ਦੀ ਨਿਖੇਧੀ ਕਰਨ।

ਦੋਹਾਂ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਜਿਸਨੇ ਸੂਬੇ ਵਿਚ ਇਸਲਾਮਿਕ ਕੱਟੜਵਾਦੀਆਂ ਵੱਲੋਂ ਇਸ ਸੂਬੇ ਜਿਸ ਵਿਚ ਸਿੱਖ ਤੇ ਹੋਰ ਗੈਰ ਮੁਸਲਿਮ ਘੱਟ ਗਿਣਤੀਆਂ ਜਿਹਨਾਂ ਦੀ ਵਸੋਂ ਸੂਬੇ ਵਿਚ ਬਹੁਤ ਘੱਟ ਹੈ, ਕੀਤੇ ਜਾ ਰਹੇ ਕਾਰੇ ਨੁੰ ਬੇਨਕਾਬ ਕੀਤਾ ਹੈ। ਉਹਨਾਂ ਕਿਹਾ ਕਿ ਕੱਟੜਵਾਦੀਆਂ ਦੀਆਂ ਇਹ ਕਾਰਵਾਈਆਂ ਦੇਸ਼ ਦੇ ਲੋਕਤੰਤਰੀ ਢਾਂਚੇ ਲਈ ਵੀ ਗੰਭੀਰ ਖਤਰਾ ਹਨ। ਉਹਨਾਂ ਨੇ ਸੂਬੇ ਦੇ ਰਾਜਪਾਲ ਨੂੰ ਕਿਹਾ ਕਿ  ਜਦੋਂ ਪੁਲਿਸ ਸਿੱਖਾਂ ਤੇ ਹੋਰ ਘੱਟ ਗਿਣਤੀਆਂ ਨੂੰ ਅਜਿਹੇ ਧਾਰਮਿਕ ਸਿਰਫਿਰਿਆਂ ਤੋਂ ਬਚਾਉਣ ਵਿਚ ਨਾਕਾਮ ਹੈ ਤਾਂ ਫਿਰ ਅਤਿਵਾਦੀਆਂ ਤੋਂ ਲੋਕਾਂ ਦਾ ਬਚਾਅ ਕਿਵੇਂ ਕਰੇਗੀ। ਉਹਨਾਂ ਨੇ ਕੇਂਦਰ ਸਰਕਾਰ ਨੂੰ  ਅਪੀਲ ਕੀਤੀ ਕਿ ਉਹ ਕੇਸ ਵਿਚ ਤੁਰੰਤ ਕਾਰਵਾਈ ਕਰੇ ਤੇ ਲੜਕੀ ਤੇ ਉਸਦੇ ਪਰਿਵਾਰ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਸਮਾਜ ਵਿਚ ਨਫਰਤ ਫੈਲਾਉਣ ਵਾਲੇ ਅਜਿਹੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਸ੍ਰੀ ਮਜੀਠੀਆ ਤੇ ਸ੍ਰੀ ਸਿਰਸਾ ਨੇ ਕਿਹਾ ਕਿ  ਅਜਿਹੇ ਕੱਟੜਵਾਦੀਆਂ ਨੂੰ ਤੁਰੰਤ ਜੇਲ੍ਹਾਂ ਵਿਚ ਡਕਣਾ ਚਾਹੀਦਾ ਹੈ ਤਾਂ ਕਿ ਇਹ ਨਫਰਤ ਭਰਿਆ ਪ੍ਰਚਾਰ ਹੋਰ ਨਾ ਫੈਲੇ ਤੇ ਹੋਰ ਕਿਸੇ ਦਾ ਨੁਕਸਾਨ ਨਾ ਹੋਵੇ। ਉਹਨਾਂ ਨੇ ਕੇਂਦਰ ਸਰਕਾਰ ਤੇ ਜੰਮੂ ਕਸ਼ਮੀਰ ਦੇ ਰਾਜਪਾਲ ਤੋਂ ਵੀ ਤੁਰੰਤ ਦਖਲ ਦੀ ਮੰਗ ਕੀਤੀ ਤੇ ਕਿਹਾ ਕਿ ਜੇਕਰ ਤੁਰੰਤ  ਕਾਰਵਾਈ ਨਾ ਕੀਤੀ ਗਈ ਤਾਂ ਫਿਰ ਲੋਕ ਨਿਆਂ ਹਾਸਲ ਕਰਨ ਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਉਣ ਲਈ ਸੜਕਾਂ ‘ਤੇ ਉਤਰਣ ਲਈ ਮਜਬੂਰ ਹੋਣਗੇ।

ਸ੍ਰੀ ਸਿਰਸਾ ਨੇ ਕੇਂਦਰ ਸਰਕਾਰ ਨੂੰ ਇਹ ਵੀ ਚੇਤੇ ਕਰਵਾਇਆ ਕਿ ਸਿੱਖਾਂ ਨੇ ਕਦੇ ਵੀ ਕਸ਼ਮੀਰ ਵਾਦੀ ਨਹੀਂ ਛੱਡੀ ਤੇ ਇਸੇ ਕਾਰਨ ਹੀ ਕਸ਼ਮੀਰ ਦੇਸ਼ ਦਾ ਅਟੁੱਟ ਅੰਗ ਹੈ। ਉਹਨਾਂ ਕਿਹਾ ਕਿ ਜੇਕਰ ਇਹਨਾਂ ਦਾ ਪਲਾਇਨ ਸ਼ੁਰੂ  ਹੋ ਗਿਆ ਤਾਂ ਫਿਰ  ਸਰਕਾਰ ਲਈ ਕਸ਼ਮੀਰ ਨੂੰ ਦੇਸ਼ ਨਾਲ ਰੱਖਣਾ ਔਖਾ ਹੋ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

by Jaspreet Kaur
3 weeks ago
0

ਪੰਜਾਬ 'ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 