ਆਖਿਰਕਾਰ ਸਿੱਖ ਭਾਈਚਾਰੇ ਨੂੰ ਨਿਆਂ ਮਿਲੇਗਾ : ਸਿਰਸਾ
ਨਵੀਂ ਦਿੱਲੀ, 10 ਜਨਵਰੀ : ਦਿੱਲੀ ਦੇ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ1984 ਦੇ ਸਿੱਖ ਨਸਲਕੁਸ਼ੀ ਨਾਲ ਸਬੰਧਤ 186 ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਕਰਨ ਲਈ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਬਦਾਉਣ ਦੇ ਫੈਸਲੇਦ ਾ ਸਵਾਗਤ ਕੀਤਾ ਹੈ ਤੇ ਆਸ ਪ੍ਰਗਟ ਕੀਤੀ ਕਿਆਖਿਰਕਾਰ ਸੱਚਾਈ ਦੀ ਜਿੱਤ ਹੋਵੇਗੀ ਤੇ ਇਹ ਨਸਲਕੁਸ਼ੀ ਜਿਸਦੀ ਹਮਾਇਤ ਤਤਕਾਲੀ ਸੱਤਾਧਾਰੀ ਧਿਰ ਵੱਲੋਂ ਕੀਤੀ ਗਈ ਤੇ ਜਿਸਦੀ ਦੁਨੀਆਂ ਵਿਚ ਕੋਈ ਮਿਸਾਲ ਨਹੀਂ ਮਿਲਦੀ, ਨਾਲ ਸਬੰਧਤ ਕੇਸਾਂ ਦੇ ਪੀੜਤਸਿੱਖ ਭਾਈਚਾਰੇ ਨੂੰ ਨਿਆਂ ਮਿਲੇਗਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਨਵੀਂ ਕਮੇਟੀ ਬਣਾਉਣ ਜਿਸ ਵਿਚ ਇਕ ਸਾਬਕਾ ਤੇ ਇਕ ਮੌਜੂਦਾ ਪੁਲਿਸ ਅਫਸਰ ਸ਼ਾਮਲ ਹੋਵੇਗਾ, ਦੇਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਸਿੱਖ ਭਾਈਚਾਰੇ ਦੀਆਂ ਵਿਰੋਧੀ ਤਾਕਤਾਂ ਵੱਲੋਂ ਇਹ ਕੇਸ ਖੁਰਦ ਬੁਰਦ ਕਰਨ ਦੇ ਯਤਨ ਕੀਤੇ ਗਏ ਤਾਂ ਕਿ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਸਮੇਤ ਕਾਂਗਰਸੀ ਨੇਤਾਵਾਂ ਦੀਚਮੜੀ ਬਚਾਈ ਜਾ ਸਕੇ। ਉਹਨਾਂ ਆਸ ਪ੍ਰਗਟ ਕੀਤੀ ਕਿ ਹੁਣ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਦੀ ਅਗਵਾਈ ਹੇਠ ਨਵੀਂ ਜਾਂਚ ਟੀਮ ਬਣਾਉਣ ਨਾਲ ਜਾਂਚ ਸਹੀ ਤਰੀਕੇ ਕੀਤੀ ਜਾਵੇਗੀ ਤੇ ਸਿੱਖ ਭਾਈਚਾਰਾ ਜੋ ਕਿਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਨਿਆਂ ਦੀ ਉਡੀਕ ਕਰ ਰਿਹਾ ਹੈ, ਨੂੰ ਨਿਆਂ ਮਿਲੇਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਇਹ ਵੀ ਕਿਹਾ ਕਿ ਤਾਜ਼ਾ ਫੈਸਲੇ ਨੇ ਵੱਡੀ ਰਾਹਤ ਦਿੱਤੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ੍ਰ ਸੁਖਬੀਰ ਸਿੰਘ ਬਾਦਲ ਤੇ ਪਾਰਟੀਸਰਪ੍ਰਸਤ ਸ੍ਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਇਹਨਾਂ ਕੇਸਾਂ ਦੇ ਪੀੜਤਾਂ ਵਾਸਤੇ ਨਿਆਂ ਹਾਸਲ ਕਰਨ ਲਈ ਸਿਰਤੋੜ ਯਤਨ ਕੀਤੇ ਹਨ ਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਮੈਂਬਰਪਾਰਲੀਮੈਂਟ ਇਹ ਮਾਮਲਾ ਅਣਗਿਣਤ ਵਾਰ ਸੰਸਦ ਵਿਚ ਉਠਾ ਚੁੱਕੇ ਹਨ ਜਦਕਿ ਉਹਨਾਂ ਨੇ ਖੁਦ ਇਹ ਮਸਲਾ ਕਈ ਵਾਰ ਦਿੱਲੀ ਵਿਧਾਨ ਸਭਾ ਵਿਚ ਉਠਾਇਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੇ ਪੀੜਤਾਂਲਈ ਨਿਆਂ ਦੀ ਮੰਗ ਦੀ ਹਮਾਇਤ ਵਿਚ ਧਰਨੇ ਵੀ ਲਾਏ ਹਨ ਤੇ ਰੋਸ ਮਾਰਚ ਵੀ ਕੱਢੇ ਹਨ।
ਉਹਨਾਂ ਹੋਰ ਕਿਹਾ ਕਿ ਹੁਣ ਜਦੋਂ ਸਾਰਾ ਮੁਲਕ ਇਹ ਵੇਖ ਰਿਹਾ ਹੈ ਕਿ ਸੁਪਰੀਮ ਕੋਰਟ ਖੁਦ ਕੇਸਾਂ ਦੀ ਨਿਗਰਾਨੀ ਕਰ ਰਿਹਾ ਹੈ ਤਾਂ ਉਹ ਆਸ ਕਰਦੇ ਹਨ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀਕੇਜਰੀਵਾਲ ਸਰਕਾਰ ਪ੍ਰਮੁੱਖ ਗਵਾਹ ਅਭਿਸ਼ੇਕ ਵਰਮਾ ਦੇ ਲਾਇ ਡਿਟੈਕਟਰ ਟੈਸਟ ਨੂੰ ਛੇਤੀ ਕਰਵਾਉਣ ਵਾਸਤੇ ਅੱਗੇ ਆਵੇਗੀ। ਇਥੇ ਦੱਸਣਯੋਗ ਹੈ ਕਿ ਅਭਿਸ਼ੇਕ ਵਰਮਾ ਦਾ ਇਹ ਲਾਇ ਡਿਟੈਕਟਰ ਟੈਸਟ 27 ਤੋਂ 30ਨਵਬੰਰ ਦਰਮਿਆਨ ਹੋਣਾ ਸੀ ਪਰ ਫੋਰੈਂਸਿਕ ਸਾਇੰਸ ਲੈਬਾਰਟਰੀ (ਐਫ ਐਸ ਐਲ) ਵਿਚ ਮਸ਼ੀਨ ਖਰਾਬਹੋਣ ਕਾਰਨ ਇਹ ਨਹੀਂ ਹੋ ਸਕਿਆ ਸੀ। ਸ੍ਰੀ ਸਿਰਸਾ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਕੇਜਰੀਵਾਲਸਰਕਾਰ ਇਹ ਟੈਸਟ ਜਲਦ ਤੋਂ ਜਲਦ ਕਰਵਾਉਣ ਦੇ ਪ੍ਰਬੰਧ ਕਰੇਗੀ ਕਿਉਂਕਿ ਇਸ ਗਵਾਹ ਦੀ ਗਵਾਹੀ ਦੀ ਇਹਨਾਂ ਕੇਸਾਂ ਵਿਚ ਵਿਸ਼ੇਸ਼ ਮਹੱਤਤਾ ਹੈ।
AAP ਦਿੱਲੀ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਦਿੱਤੀ ਵੱਡੀ ਜਾਣਕਾਰੀ
AAP ਦਿੱਲੀ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਨੇ ਦਿੱਤੀ ਵੱਡੀ ਜਾਣਕਾਰੀ ਦਿੱਲੀ 'ਚ 'ਆਪ' ਆਪਣੇ ਦਮ 'ਤੇ ਲੜੇਗੀ ਵਿਧਾਨ...