ਮਨਜਿੰਦਰ ਸਿੰਘ ਸਿਰਸਾ ਨੇ ਵਾਪਸ ਲਿਆ ਆਪਣਾ ਅਸਤੀਫਾ
ਪੜ੍ਹੋ,ਅਸਤੀਫਾ ਵਾਪਸ ਲੈਣ ਦੀ ਕੀ ਹੈ ਵਜਾਹ
ਚੰਡੀਗੜ੍ਹ,31 ਦਸੰਬਰ(ਵਿਸ਼ਵ ਵਾਰਤਾ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦੇ ਕੁੱਝ ਦਿਨਾਂ ਬਾਅਦ ਹੀ ਮਨਿੰਦਰ ਸਿੰਘ ਸਿਰਸਾ ਨੂੰ ਆਪਣਾ ਅਸਤੀਫਾ ਵਾਪਸ ਲੈਣਾ ਪਿਆ ਹੈ। ਇਸ ਦੀ ਮੁੱਖ ਵਜਾਹ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾ ਹੋਣ ਕਰਕੇ ਆ ਰਹੀਆਂ ਮੁਸ਼ਕਿਲਾਂ ਨੂੰ ਦੱਸਿਆ ਗਿਆ ਹੈ। ਉਹ ਨਵੇਂ ਕਮੇਟੀ ਦੇ ਗਠਨ ਤੱਕ ਪ੍ਰਧਾਨ ਵਜੋਂ ਕੰਮ ਕਰਦੇ ਰਹਿਣਗੇ।