ਟੀਪੂ ਸੁਲਤਾਨ ਤਾਨਾਸ਼ਾਹ ਸੀ ਜਿਸਨੇ ਲੋਕਾਂ ਦਾ ਜਬਰੀ ਧਰਮ ਪਰਿਵਰਤਨ ਕਰਵਾਇਆ
ਨਵੀਂ ਦਿੱਲੀ, 27 ਜਨਵਰੀ : ਦਿੱਲੀ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਆਪ ਸਰਕਾਰ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਟੀਪੂ ਸੁਲਤਾਨ ਦੀ ਤਸਵੀਰ ਲਗਾਏ ਜਾਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਟੀਪੂ ਸੁਲਤਾਨ ਇਕ ਤਾਨਾਸ਼ਾਹ ਸੀ ਿਜਸਨੇ ਆਪਣੇ ਮਰਜ਼ੀ ਅਨੁਸਾਰ ਜਬਰੀ ਲੋਕਾਂ ਦਾ ਧਰਮਪਰਿਵਰਤਨ ਕਰਵਾਇਆ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਟੀਪੂ ਸੁਲਤਾਨ ਨੇ ਖੁਦ ਇਹ ਗੱਲ ਮੰਨੀ ਸੀ ਕਿ ਉਸਨੇ 400 ਹਜ਼ਾਰ ਹਿੰਦੂਆਂ ਨੂੰ ਜਬਰੀ ਮੁਸਲਿਮ ਬਣਾਇਆ ਹੈ। ਉਹਨਾਂ ਕਿਹਾ ਕਿ ਅਜਿਹੇ ਫਿਰਕੂ ਵਿਅਕਤੀ ਦੀ ਤਸਵੀਰ ਵਿਧਾਨ ਸਭਾ ਵਿਚ ਲਾਉਣ ਦਾ ਆਪ ਸਰਕਾਰ ਦਾ ਫੈਸਲਾ ਬਿਲਕੁਲ ਹੀ ਤਰਕ ਵਿਹੂਣਾ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰਦਿਆਂ ਸ੍ਰੀ ਸਿਰਸਾ ਨੇ ਉਹਨਾਂ ਨੂੰ ਚੇਤੇ ਕਰਵਾਇਆ ਕਿ ਅਸੀਂ ਲੋਕਤੰਤਰੀ ਦੇਸ਼ ਵਿਚ ਰਹਿੰਦੇ ਹਾਂ ਜਿਥੇ ਸਿਰਫ ਧਰਮ ਨਿਰਪੱਖਤਾ ਹੀ ਪ੍ਰਵਾਨ ਹੈ। ਉਹਨਾਂ ਕਿਹਾ ਕਿ ਇਹ ਫੈਸਲਾ ਨਾ ਸਿਰਫ ਗਲਤ ਤੇ ਤਰਕ ਵਿਹੁਣਾ ਹੈ ਬਲਕਿ ਇਸ ਨਾਲ ਦੇਸ਼ ਵਿਚ ਗਲਤ ਸੰਦੇਸ਼ ਜਾਵੇਗਾ।
ਸ੍ਰੀ ਸਿਰਸਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲਕ ੀਤੀ ਕਿ ਉਹ ਅਜਿਹੀ ਤਸਵੀਰ ਤੁਰੰਤ ਹਟਾਏ ਜਾਣ ਦੇ ਹੁਕਮ ਦੇਣ ਨਹੀਂ ਤਾਂ ਉਹ ਖੁਦ ਇਸਨੂੰ ਹਟਾਉਦ ਲਈ ਮਜਬੂਰ ਹੋਣਗੇ।
…