
ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਪੰਜਾਬ) ਦੇ ਕੋਰ ਕਮੇਟੀ ਮੈਂਬਰ ਅਤੇ ਸੂਬਾ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਦੀ ਮਾਤਾ ਸ਼੍ਰੀਮਤੀ ਹਰਜੀਤ ਕੌਰ, ਜੋ ਕਿ ਬੀਤੀ 29 ਅਕਤੂਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 4 ਨਵੰਬਰ ਦਿਨ ਐਤਵਾਰ ਨੂੰ ਦੁਪਿਹਰ 12:00 ਤੋਂ 1:00 ਵਜੇ ਗੁਰਦੁਆਰਾ ਪਾਤਸ਼ਾਹੀ ਨੌਵੀਂ, ਦਮਦਮਾ ਸਾਹਿਬ, ਪਿੰਡ ਚੱਕ ਭਾਈ ਕੇ, ਨੇੜੇ ਬੁਢਲਾਡਾ (ਜ਼ਿਲ੍ਹਾ ਮਾਨਸਾ) ਵਿਖੇ ਹੋਵੇਗੀ।





















