ਮਨਪ੍ਰੀਤ ਬਾਦਲ ਦੇ ਭਾਜਪਾ ਜੁਆਇਨ ਕਰਨ ‘ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ
ਅਕਾਲੀ ਦਲ ਦੇ ਦਲਜੀਤ ਚੀਮਾ ਨੇ ਵੀ ਵਿੰਨ੍ਹਿਆ ਨਿਸ਼ਾਨਾ
ਚੰਡੀਗੜ੍ਹ 18 ਜਨਵਰੀ(ਵਿਸ਼ਵ ਵਾਰਤਾ) – ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਅੱਜ ਕਾਂਗਰਸ ਵਿੱਚੋਂ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ। ਇਸ ਦੇ ਨਾਲ ਹੀ ਉਹਨਾਂ ਨੇ ਰਾਹੁਲ ਗਾਂਧੀ ਨੂੰ ਭੇਜੇ ਆਪਣੇ ਅਸਤੀਫੇ ਵਿੱਚ ਕਾਂਗਰਸ ਵਿਚਲੀ ਧੜੇਬੰਦੀ ਦਾ ਜਿਕਰ ਕੀਤਾ ਹੈ। ਮਨਪ੍ਰੀਤ ਬਾਦਲ ਦੇ ਪਾਰਟੀ ਛੱਡਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਇਸ ਨੂੰ ਚੰਗਾ ਛੁਟਕਾਰਾ ਦੱਸਿਆ ਹੈ।
Good riddance.@MSBADAL is congenitally power hungry. He joined @INCIndia knowing party was winning.
5 yrs is long time for someone like him to stay out of power for reasons not unknown to anyone.
Instead of crying martyrdom, he should be apologising to Congress for betrayal.— Amarinder Singh Raja Warring (@RajaBrar_INC) January 18, 2023
No Mir Jafar has ever risen to remain a king be remembered for, their ignominious fate remains etched in political history of India.
ਪਿੱਪਲ ਦਿਆ ਪੱਤਿਆ ਵੇ
ਕੇਹੀ ਖੜ-ਖੜ ਲਾਈ ਆ,
ਪੱਤ ਝੜੇ ਪੁਰਾਣੇ ਵੇ
ਰੁੱਤ ਨਵਿਆਂ ਦੀ ਆਈ ਆ।@MSBADAL #NewCongress— Amarinder Singh Raja Warring (@RajaBrar_INC) January 18, 2023
ਕਾਂਗਰਸ ਤੋਂ ਇਲਾਵਾ ਮਨਪ੍ਰੀਤ ਬਾਦਲ ਦੀ ਪੁਰਾਣੀ ਪਾਰਟੀ ਅਕਾਲੀ ਦਲ ਨੇ ਵੀ ਇਸਨੂੰ ਲੈ ਕੇ ਬਿਆਨ ਦਿੱਤਾ ਹੈ। ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਟਵੀਟ ਕਰਦਿਆਂ ਲਿਖਿਆ ਕਿ ”ਪੰਜਾਬ ਭਾਜਪਾ ਇਕਾਈ ਵਿੱਚ ਕਾਂਗਰਸੀ ਆਗੂਆਂ ਦੀ ਤੇਜ਼ੀ ਨਾਲ ਸ਼ਮੂਲੀਅਤ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ ਭਾਜਪਾ ਹਾਈਕਮਾਂਡ ਨੂੰ ਨਿਮਰਤਾ ਸਹਿਤ ਅਪੀਲ ਕਰਦਾ ਹਾਂ ਕਿ ਉਹ ਭਾਜਪਾ ਦੇ ਮੂਲ ਆਗੂਆਂ ਲਈ ਘੱਟੋ-ਘੱਟ 3 ਲੋਕ ਸਭਾ ਅਤੇ 23 ਵਿਧਾਨ ਸਭਾ ਸੀਟਾਂ ਰਾਖਵੀਆਂ ਕਰਨ ਜੋ ਦਹਾਕਿਆਂ ਤੋਂ ਪਾਰਟੀ ਲਈ ਸਖ਼ਤ ਮਿਹਨਤ ਕਰ ਰਹੇ ਹਨ।
Keeping in view the rapid joining of Congress leaders in the Punjab BJP unit, I humbly appeal to the BJP high command to reserve at least 3 Lok Sabha & 23 Vidhan Sabha seats for original BJP leaders who have been working hard for the party since decades.
— Dr Daljit S Cheema (@drcheemasad) January 18, 2023