• Latest
  • Trending
ਮਨਪ੍ਰੀਤ ਬਾਦਲ ਵੱਲੋਂ ਸਨਅਤਕਾਰਾਂ ਨੂੰ ਪੰਜਾਬ ’ਚ ਵੱਡੇ ਨਿਵੇਸ਼ ਲਈ ਸੱਦਾ

ਮਨਪ੍ਰੀਤ ਬਾਦਲ ਵੱਲੋਂ ਸਨਅਤਕਾਰਾਂ ਨੂੰ ਪੰਜਾਬ ’ਚ ਵੱਡੇ ਨਿਵੇਸ਼ ਲਈ ਸੱਦਾ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

2 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

2 hours ago
ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

3 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

4 hours ago
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

4 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

PSEB ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲ 2027 ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

5 hours ago
3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

3 ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ‘ਤੇ ਕਿਸਾਨਾਂ ਵਿੱਚ ਰੋਸ ; ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ; 6,874 ਮਾਮਲੇ ਦਰਜ

6 hours ago
ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

ਅਸਾਮ ਰਾਈਫਲਜ਼ ਵੱਲੋਂ 7.20 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ 

6 hours ago
Hindi News
English News
Friday, November 20, 2026
No Result
View All Result
16 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨਪ੍ਰੀਤ ਬਾਦਲ ਵੱਲੋਂ ਸਨਅਤਕਾਰਾਂ ਨੂੰ ਪੰਜਾਬ ’ਚ ਵੱਡੇ ਨਿਵੇਸ਼ ਲਈ ਸੱਦਾ

August 29, 2019
in ਵਪਾਰ
ਮਨਪ੍ਰੀਤ ਬਾਦਲ ਵੱਲੋਂ ਸਨਅਤਕਾਰਾਂ ਨੂੰ ਪੰਜਾਬ ’ਚ ਵੱਡੇ ਨਿਵੇਸ਼ ਲਈ ਸੱਦਾ
ਬੰਗਲੁਰੂ, 29 ਅਗਸਤ- ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਅੱਜ ਇਥੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸੂਬੇ ਵਿੱਚ ਨਿਵੇਸ਼ਕਾਂ ਤੇ ਸਨਅਤਾਂ ਪੱਖੀ ਮਾਹੌਲ ਹੈ ਅਤੇ ਇਸ ਵਾਸਤੇ ਸਰਕਾਰ ਵੱਲੋਂ ਸਨਅਤਾਂ ਨੂੰ ਸਬਸਿਡੀਆਂ ਅਤੇ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।
        ਇਥੇ ਸੀਆਈਆਈ ਵੱਲੋਂ ਕਰਵਾਏ ਗਏ 8ਵੇਂ ਇਨਵੈਸਟ ਨਾਰਥ ਸੰਮੇਲਨ ਦੌਰਾਨ ਪੰਜਾਬ ਵਿੱਚ ਸਨਅਤੀ ਮਾਹੌਲ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬ ਦੇ ਯੋਗਦਾਨ ਨੂੰ ਯਾਦ ਕੀਤਾ। ਉਨਾਂ ਕਿਹਾ ਕਿ ਪੰਜਾਬ ਵਿਰਸੇ ਅਤੇ ਸੱਭਿਅਤਾ ਦਾ ਪੰਘੂੜਾ ਰਿਹਾ ਹੈ ਅਤੇ ਇਸ ਨੇ ਦੇਸ਼ ਦੇ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਇਆ ਹੈ। ਦੇਸ਼ ਦੀ ਅੰਦਰੂਨੀ ਤੇ ਬਾਹਰੀ ਰੱਖਿਆ ਕੀਤੇ ਜਾਣ ਕਾਰਨ ਹੀ ਪੰਜਾਬ ਨੂੰ ਦੇਸ਼ ਦੀ ‘ਖੜਗ ਭੁਜਾ’ ਦਾ ਖਿਤਾਬ ਮਿਲਿਆ ਹੈ। ਪਰ ਬਦਕਿਸਮਤੀ ਨਾਲ ਪੰਜਾਬ ਨੂੰ ਅਤਿਵਾਦ ਅਤੇ ਹਿੰਸਾ ਦੇ ਕਾਲੇ ਦੌਰ ਵਿੱਚੋਂ ਲੰਘਣਾ ਪਿਆ, ਜਿਸ ਕਾਰਨ ਇਸ ਦੀ ਆਰਥਿਕ ਰਫ਼ਤਾਰ ਅਤੇ ਖ਼ੁਸ਼ਹਾਲੀ ਰੁਕ ਗਈ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਆਪਣੇ ਜੁਝਾਰੂ ਜਜ਼ਬੇ ਨਾਲ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਂਦਾ ਹੈ। ਉਨਾਂ ਕਿਹਾ ਕਿ ਸ਼ਾਇਦ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਜੋ ਐਨੀਂ ਉਥਲ-ਪੁਥਲ ਬਾਅਦ ਮੁੜ ਆਪਣੇ ਪੈਰਾਂ ’ਤੇ ਖੜਾ ਹੋਇਆ ਹੈ।
        ਸ੍ਰੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮਾਰਚ 2017 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਸਾਰ ਸੂਬੇ ਦੀ ਵਿੱਤੀ ਹਾਲਤ ਮਜ਼ਬੂਤ ਕਰਨ ਅਤੇ ਸਰਬਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਗਏ। ਮੌਜੂਦਾ ਸਰਕਾਰ ਦੇ ਨਿਵੇਸ਼ ਪੱਖੀ ਉੱਦਮਾਂ ਸਦਕਾ ਸਨਅਤਾਂ ਪੰਜਾਬ ਵੱਲ ਰੁਖ ਕਰ ਰਹੀਆਂ ਹਨ, ਜੋ ਕਿ ਪਿਛਲੀ ਸਰਕਾਰ ਸਮੇਂ ਇਥੋਂ ਕੂਚ ਕਰ ਰਹੀਆਂ ਸਨ। ਨਿਵੇਸ਼ ਪੱਖੀ ਮਾਹੌਲ ਅਤੇ ਨੀਤੀਆਂ ਕਾਰਨ ਉੱਦਮੀਆਂ ਵਿੱਚ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹ ਵਧਿਆ ਹੈ ਅਤੇ ਰਾਜ ਦੇ ਸਨਅਤੀ ਵਿਕਾਸ ਨਵੀਂ ਸਾਰਥਿਕ ਲਹਿਰ ਆਈ ਹੈ। ਇਸੇ ਦਾ ਨਤੀਜਾ ਹੈ ਕਿ ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਬਾਅਦ ਸੂਬੇ ਵਿੱਚ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਨਿਵੇਸ਼ ਹੋਇਆ ਹੈ।
        ਉਨਾਂ ਕਿਹਾ ਕਿ ਪੰਜਾਬ ਮੁਲਕ ਵਿੱਚ ਤੇਜ਼ੀ ਨਾਲ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰ ਰਿਹਾ ਹੈ ਅਤੇ ਜਾਪਾਨ, ਚੀਨ, ਸੰਯੁਕਤ ਅਰਬ ਅਮੀਰਾਤ, ਸਪੇਨ ਅਤੇ ਸਿੰਗਾਪੁਰ ਆਦਿ ਮੁਲਕਾਂ ਤੋਂ ਆਏ ਵਿਦੇਸ਼ੀ ਵਫ਼ਦਾਂ ਵੱਲੋਂ ਵੀ ਸੂਬੇ ਵਿੱਚ ਨਿਵੇਸ਼ ਦੀ ਇੱਛਾ ਜ਼ਾਹਿਰ ਕੀਤੀ ਗਈ ਹੈ।
        ਸਨਅਤੀ ਵਿਕਾਸ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ‘ਇਨਵੈਸਟ ਪੰਜਾਬ- ਬਿਜ਼ਨੈਸ ਫਸਟ ਪੋਰਟਲ’ ਸਫ਼ਲਤਾਪੂਰਵਕ ਲਾਂਚ ਕੀਤਾ ਗਿਆ ਹੈ, ਜਿਥੇ 16 ਵਿਭਾਗਾਂ/ਏਜੰਸੀਆਂ ਨਾਲ ਸਬੰਧ 46 ਤਰਾਂ ਦੀਆਂ ਰੈਗੂਲੇਟਰੀ ਪ੍ਰਵਾਨਗੀ ਸਬੰਧੀ ਸੇਵਾਵਾਂ ਮੁਹੱਈਆ ਕਰਾਉਣ ਤੋਂ ਇਲਾਵਾ ਲਘੂ, ਦਰਮਿਆਨੇ ਤੇ ਵੱਡੇ ਉਦਯੋਗਾਂ ਨੂੰ ਰਿਆਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਪੰਜਾਬ ਵਿੱਚ ਨਿਵੇਸ਼ ਕਰਨ ਲਈ ਉੱਘੇ ਉਦਯੋਗਪਤੀਆਂ ਨੂੰ ਸੱਦਾ ਦਿੰਦੇ ਹੋਏ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬੇ ਵਿੱਚ ਉਦਯੋਗ ਲਾਉਣ ਲਈ ਉਨਾਂ ਨੂੰ ਪੂਰਾ ਸਹਿਯੋਗ ਅਤੇ ਸਮਰਥਨ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਵਪਾਰ ਦੀਆਂ ਵੱਡੀਆਂ ਸੰਭਾਵਨਾਵਾਂ ਵਾਲਾ ਇਲਾਕਾ ਹੈ।
ਇਸ ਮੌਕੇ ਆਪਣੇ ਭਾਸ਼ਣ ਵਿੱਚ ਪੀ.ਡਬਲਿਊ.ਡੀ. ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੋਹਾਲੀ ਦੇਸ਼ ਵਿੱਚ ਹੈਦਰਾਬਾਦ ਤੇ ਬੰਗਲੂਰੂ ਤੋਂ ਬਾਅਦ ਇੱਕ ਵੱਡੀ ਉਦਯੋਗਿਕ ਹੱਬ ਵਜੋਂ ਉੱਭਰ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਵਧੀਆਂ ਸੜਕਾਂ ਅਤੇ ਹਵਾਈ ਸੰਪਰਕ ਤੋਂ ਇਲਾਵਾ ਵਪਾਰ ਦੇ ਲਈ ਢੁੱਕਵਾਂ ਮਾਹੌਲ ਹੈ। ਇੱਥੇ ਉਦਯੋਗ ਅਤੇ ਕਿਰਤੀਆਂ ਦੇ ਵਧੀਆ ਸਬੰਧ ਹਨ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਤੇ ਫੈਸਲਾਕੁੰਨ ਲੀਡਰਸ਼ਿਪ ਦੇ ਹੇਠ ਵਿਕਾਸ ਦੇ ਧੁਰੇ ਵਜੋਂ ਉੱਭਰ ਰਿਹਾ ਹੈ।
ਆਪਣੇ ਸਵਾਗਤੀ ਭਾਸ਼ਣ ਵਿੱਚ ਵਧੀਕ ਮੁੱਖ ਸਕੱਤਰ ਇਨਵੈਸਟਮੈਂਟ ਪ੍ਰੋਮੋਸ਼ਨ, ਉਦਯੋਗ ਅਤੇ ਕਾਮਰਸ ਸ੍ਰੀਮਤੀ ਵਿਨੀ ਮਹਾਜਨ ਨੇ ਪੰਜਾਬ ਦੀ ਉਦਯੋਗਿਕ ਅਤੇ ਵਪਾਰਕ ਨੀਤੀ ਉੱਤੇ ਵਿਸਤਿ੍ਰਤ ਚਾਨਣਾ ਪਾਇਆ ਜਿਸਦਾ ਉਦੇਸ਼ ਸੂਬੇ ਵਿੱਚ ਉੱਦਮੀਆਂ ਅਤੇ ਉਦਯੋਗਪਤੀਆਂ ਲਈ ਬਿਜਨਸ ਕੀਤੇ ਜਾਣ ਨੂੰ ਸੁਖਾਲਾ ਬਣਾਉਣਾ ਹੈ।
ਇਸ ਮੌਕੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪੋ੍ਰਮੋਸ਼ਨ ਦੇ ਸੀ.ਈ.ਓ. ਰਜਤ ਅਗਰਵਾਲ ਨੇ ਸੂਬੇ ਵਿੱਚ ਉਦਯੋਗ ਦੇ ਸਬੰਧ ’ਚ ਵਿਸਤਿ੍ਰਤ ਪੇਸ਼ਕਾਰੀ ਕੀਤੀ। ਇਸ ਦੌਰਾਨ ਉਨਾਂ ਸੂਚਨਾ ਤਕਨਾਲੋਜੀ, ਐਗਰੋ ਤੇ ਫੂਡ ਪੋ੍ਰਸੈਸਿੰਗ, ਆਈ.ਟੀ./ਇਲੈਕਟ੍ਰਾਨਿਕਸ ਸਿਸਟਮ ਡਿਜ਼ਾਇਨ ਅਤੇ ਮੈਨੂਫੈਕਚਰਿੰਗ, ਆਟੋ ਅਤੇ ਕੁਲ ਪੁਰਜ਼ੇ, ਟੈਕਸਟਾਇਲ ਅਤੇ ਸਟਾਰਟਅੱਪ ਆਦਿ ਵਰਗੇ ਉੱਭਰ ਰਹੇ ਉਦਯੋਗਿਕ ਸੈਕਟਰਾਂ ਦੀਆਂ ਸੰਭਾਵਨਾਵਾਂ ’ਤੇ ਚਾਨਣਾ ਪਾਇਆ। ਉਨਾਂ ਨੇ 5 ਅਤੇ 6 ਦਸੰਬਰ ਨੂੰ ਮੋਹਾਲੀ ਵਿਖੇ ਆਯੋਜਿਤ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਵਿੱਚ ਹਿੱਸਾ ਲੈਣ ਲਈ ਉਦਯੋਗਪਤੀਆਂ ਅਤੇ ਉੱਦਮੀਆਂ ਨੂੰ ਸੱਦਾ ਵੀ ਦਿੱਤਾ। ਇਹ ਸੰਮੇਲਨ ਸਥਾਨਕ ਉਦਯੋਗਪਤੀਆਂ ਨੂੰ ਆਪਣੀਆਂ ਨਿਵੇਸ਼ ਯੋਜਨਾਵਾਂ ਬਾਰੇ ਵਿਚਾਰ ਵਟਾਂਦਰੇ ਲਈ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।
ਸੀ.ਆਈ.ਆਈ. ਪੰਜਾਬ ਰਾਜ ਅਤੇ ਸੀ.ਈ.ਓ. ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਵੀਜ਼ਨ) ਦੇ ਚੇਅਰਮੈਨ ਹਰੀਸ਼ ਚਵਾਨ, ਕਲਾਸ ਇੰਡੀਆ ਲਿਮਟਿਡ ਦੇ ਪ੍ਰਬੰਧਕੀ ਡਾਇਰੈਕਟਰ ਸ੍ਰੀ ਰਾਮ ਕਨਨ, ਗੋਦਰੇਜ਼ ਟਾਈਸਨ ਦੇ ਸੀ.ਈ.ਓ. ਪ੍ਰਸ਼ਾਂਤ ਵਾਟਕਰ, ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ) ਦੇ ਐਮ.ਡੀ. ਅਤੇ ਸੀ.ਈ.ਓ. ਪ੍ਰਭ ਦਾਸ ਅਤੇ ਟ੍ਰਾਇਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਸਣੇ ਪੰਜ ਉੱਘੇ ਉਦਯੋਗਪਤੀਆਂ ਨੇ ਸੂਬੇ ਵਿੱਚ ਆਪਣਾ ਬਿਜਨਸ ਕਰਨ ਦੇ ਤਜਰਬਿਆਂ ਨੂੰ ਸਾਂਝਾ ਕੀਤਾ ਅਤੇ ਇਸ ਦੌਰਾਨ ਉਨਾਂ ਨੇ ਸੂਬੇ ਦੀ ਉਦਯੋਗਿਕ ਵਪਾਰਕ ਵਿਕਾਸ ਨੀਤੀ ਦੀ ਸਫ਼ਲਤਾ ਅਤੇ ਆਪਣੇ ਪਾਸਾਰ ਦੀ ਯੋਜਨਾ ਬਾਰੇ ਵੀ ਦੱਸਿਆ। ਇਨਾਂ ਉਦਯੋਗਪਤੀਆਂ ਨੂੰ ਪੰਜਾਬ ਆ ਕੇ ਆਈ.ਟੀ. ਅਤੇ ਆਈ.ਟੀ.ਈ.ਐਸ., ਆਟੋ ਐਨਸਿਲਰੀਜ਼ ਅਤੇ ਟੈਕਸਟਾਇਲ ਵਰਗੇ ਉਦਯੋਗਿਕ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਦਾ ਅਨੁਮਾਨ ਲਾਉਣ ਲਈ ਸੱਦਾ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਉਦਘਾਟਨੀ ਸ਼ੈਸ਼ਨ ਦੀ ਪ੍ਰਧਾਨਗੀ ਉੱਤਰਾਖੰਡ ਦੇ ਮੁੱਖ ਮੰਤਰੀ ਤਿ੍ਰਵੇਂਦਰਾ ਸਿੰਘ ਰਾਵਤ ਨੇ ਕੀਤੀ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਕੂਲ ਸਿੱਖਿਆ ਤੇ ਪੀ.ਡਬਲਿਊ.ਡੀ. ਮੰਤਰੀ ਵਿਜੇ ਇੰਦਰ ਸਿੰਗਲਾ, ਉੱਤਰਾਖੰਡ ਦੇ ਸੈਰ-ਸਪਾਟਾ ਮੰਤਰੀ ਸੱਤਪਾਲ ਮਹਾਰਾਜ, ਡਿਪਟੀ ਚੇਅਰਮੈਨ ਸੀ.ਆਈ.ਆਈ. ਉੱਤਰੀ ਖੇਤਰ ਅਤੇ ਵਾਈਸ ਚੇਅਰਮੈਨ ਤੇ ਪ੍ਰਬੰਧਕੀ ਡਾਇਰੈਕਟਰ ਤਿ੍ਰਵੇਣੀ ਟਰਬਾਇਨ ਲਿਮਟਿਡ ਨਿਖਿਲ ਸਾਹਨੇ, ਚੇਅਰਮੈਨ ਸੀ.ਆਈ.ਆਈ. ਉੱਤਰੀ ਖੇਤਰ ਅਤੇ ਚੇਅਰਮੈਨ ਤੇ ਪ੍ਰਬੰਧਕੀ ਡਾਇਰੈਕਟਰ ਜੈਕਸਨ ਇੰਜਨੀਅਰਜ਼ ਲਿਮਟਿਡ ਸਮੀਰ ਗੁਪਤਾ ਵੀ ਇਸ ਮੌਕੇ ਹਾਜ਼ਰ ਸਨ।
ਇਸ ਮੌਕੇ ਹਾਜ਼ਰ ਹੋਰਨਾਂ ਉੱਘੀਆਂ ਸ਼ਖ਼ਸੀਅਤਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਿਪਾਲ ਸਿੰਘ ਅਤੇ ਰਜੇਸ਼ ਧੀਮਾਨ ਸ਼ਾਮਲ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
September 28, 2026
0

Gold Silver Price : ਅੱਜ ਹਫਤੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਚੰਡੀਗੜ੍ਹ, 28ਸਤੰਬਰ (ਵਿਸ਼ਵ ਵਾਰਤਾ)ਅੱਜ,...

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ

by Navjot
September 25, 2026
0

 Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ   ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ) ਅੱਜ, 25 ਸਤੰਬਰ...

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

by Navjot
September 18, 2026
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ   ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਅੱਜ,...

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000 ਹੋਇਆ ਸਸਤਾ 

by Navjot
September 17, 2026
0

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ; ਇਸ ਮਹੀਨੇ ਚਾਂਦੀ ₹9,000 ਅਤੇ ਸੋਨਾ ₹5,000...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
1 week ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 