ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਕੇਸ ਦੀ ਸੁਣਵਾਈ ਅੱਜ
ਚੰਡੀਗੜ੍ਹ,17ਮਾਰਚ(ਵਿਸ਼ਵ ਵਾਰਤਾ)ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਮਨੀਸ਼ਾ ਗੁਲਾਟੀ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਸੂਬਾ ਸਰਕਾਰ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਮਾਮਲੇ ਦੀ ਸੁਣਵਾਈ 16 ਮਾਰਚ ਨੂੰ ਨਾ ਹੋਣ ਕਾਰਨ ਹਾਈ ਕੋਰਟ ਨੇ 17 ਮਾਰਚ ਦੀ ਤਰੀਕ ਤੈਅ ਕੀਤੀ ਹੈ। ਮਨੀਸ਼ਾ ਗੁਲਾਟੀ ਨੇ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਦੇ ਸਰਕਾਰ ਦੇ ਫੈਸਲੇ ‘ਚ ਕਾਰਨ ਅਤੇ ਤਕਨੀਕੀ ਕਾਰਨ ਸਪੱਸ਼ਟ ਨਾ ਕਰਨ ਦੇ ਆਧਾਰ ‘ਤੇ ਹੁਕਮ ਰੱਦ ਕਰਨ ਦੀ ਮੰਗ ਕੀਤੀ ਹੈ।