ਮਨੀਸ਼ਾ ਗੁਲਾਟੀ ਨੇ ਮੁੜ ਸੰਭਾਲਿਆ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ
ਚੰਡੀਗੜ੍ਹ, 15 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਮੁੜ ਤੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਪਰ ਬੀਤੇ ਕੱਲ੍ਹ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਸੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਸੀ ਕਿ ਸਰਕਾਰ ਵੱਲੋਂ ਆਪਣਾ ਫੈਸਲਾ ਵਾਪਸ ਲੈ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਆਪਣਾ ਕਾਰਜ-ਕਾਲ ਛੇ ਮਹੀਨੇ ਪਹਿਲਾਂ ਖਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅੱਜ ਹਾਈਕੋਰਟ ਵਿੱਚ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ। ਮਨੀਸ਼ਾ ਗੁਲਾਟੀ ਹੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਬਣੇ ਰਹਿਣਗੇ।