ਮਨੀਸ਼ ਸਿਸੋਦੀਆ ਕੇਸ ‘ਚ ਸੁਣਵਾਈ ਪੂਰੀ
ਅਦਾਲਤ ਨੇ ਫੈਸਲਾ ਰੱਖਿਆ ਰਾਖਵਾਂ
CBI ਨੇ ਮੰਗਿਆਂ 5 ਦਿਨ ਦੀ ਰਿਮਾਂਡ
ਥੋੜ੍ਹੀ ਦੇਰ ‘ਚ ਲੱਗੇਗਾ ਪਤਾ ਕੀ ਦਿੱਲੀ ਦੇ ਉਪ ਮੁੱਖ ਮੰਤਰੀ ਜਾਣਗੇ ਰਿਮਾਂਡ ਤੇ ਜਾਂ ਨਹੀਂ?
ਚੰਡੀਗੜ੍ਹ, 27ਫਰਵਰੀ(ਵਿਸ਼ਵ ਵਾਰਤਾ)- ਸੀਬੀਆਈ ਨੇ ਅੱਜ ਦੁਪਹਿਰ 3:10 ਵਜੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਊਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜਾਂਚ ਏਜੰਸੀ ਨੇ ਵਿਸ਼ੇਸ਼ ਸੀਬੀਆਈ ਜੱਜ ਐਮਕੇ ਨਾਗਪਾਲ ਤੋਂ ਸਿਸੋਦੀਆ ਦੀ 5 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਹੈ। ਬੀਤੇ ਦਿਨ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਨੂੰ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ। ਜਾਂਚ ਏਜੰਸੀ ਨੇ ਕਿਹਾ ਸੀ ਕਿ ਸਿਸੋਦੀਆ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਹੇ ਹਨ।
ਅੱਜ ਸਿਸੋਦੀਆ ਕੇਸ ਦੀ ਸੁਣਵਾਈ ਅਦਾਲਤ ਵਿੱਚ ਪੂਰੀ ਹੋ ਗਈ ਹੈ, ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਜਾਂਚ ਏਜੰਸੀ ਨੇ ਵਿਸ਼ੇਸ਼ ਸੀਬੀਆਈ ਜੱਜ ਐਮਕੇ ਨਾਗਪਾਲ ਤੋਂ ਸਿਸੋਦੀਆ ਦੇ 5 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਏਜੰਸੀ ਦਾ ਕਹਿਣਾ ਹੈ ਕਿ ਸਿਸੋਦੀਆ ਨੇ ਜਾਂਚ ਦੌਰਾਨ ਸਹਿਯੋਗ ਨਹੀਂ ਦਿੱਤਾ ਹੈ , ਜਦਕਿ ਸਿਸੋਦੀਆ ਦੇ ਵਕੀਲ ਦਾ ਕਹਿਣਾ ਕੇ ਕਿ ਉਸਨੇ ਜਾਂਚ ਦੌਰਾਨ ਪੂਰਾ ਸਹਿਯੋਗ ਦਿੱਤਾ ਹੈ। ਹੁਣ ਥੋੜ੍ਹੀ ਦੇਰ ਵਿੱਚ ਹੀ ਅਦਾਲਤ ਆਪਣਾ ਫੈਸਲਾ ਸੁਣਾਏਗੀ। ਜਿਸ ਤੋਂ ਬਾਅਦ ਹੀ ਸਾਫ ਹੋਵੇਗਾ ਕਿ ਕੀ ਦਿੱਲੀ ਦੇ ਉਪ ਮੁੱਖ ਮੁੰਤਰੀ ਰਿਮਾਂਡ ਤੇ ਜਾਣਗੇ ਜਾਂ ਨਹੀਂ।