ਮਨੀਸ਼ ਸਿਸੋਦੀਆ ਦੀ ਕੋਰਟ ਵਿੱਚ ਪੇਸ਼ੀ ਅੱਜ ; ਸੀਬੀਆਈ ਰਿਮਾਂਡ ਖਤਮ
ਚੰਡੀਗੜ੍ਹ,6ਮਾਰਚ(ਵਿਸ਼ਵ ਵਾਰਤਾ)- ਸੀਬੀਆਈ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਨੂੰ ਅੱਜ ਯਾਨੀ 6 ਮਾਰਚ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕਰੇਗੀ। ਇੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਜਾ ਸਕਦਾ ਹੈ। 4 ਮਾਰਚ ਨੂੰ ਅਦਾਲਤ ਨੇ ਸਿਸੋਦੀਆ ਦਾ ਸੀਬੀਆਈ ਰਿਮਾਂਡ 2 ਦਿਨਾਂ ਲਈ ਵਧਾ ਕੇ 6 ਮਾਰਚ ਤੱਕ ਕਰ ਦਿੱਤਾ ਸੀ, ਜੋ ਅੱਜ ਪੂਰਾ ਹੋ ਰਿਹਾ ਹੈ। ਹਾਲਾਂਕਿ ਸੀਬੀਆਈ ਨੇ ਅਦਾਲਤ ਤੋਂ ਉਸ ਦੀ ਤਿੰਨ ਦਿਨ ਦੀ ਹਿਰਾਸਤ ਮੰਗੀ ਸੀ। ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ 10 ਮਾਰਚ ਨੂੰ ਦੁਪਹਿਰ 2 ਵਜੇ ਆਪਣਾ ਫੈਸਲਾ ਸੁਣਾਏਗੀ। ਸੀਸੋਦੀਆ ਨੂੰ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਨੂੰ ਗ੍ਰਿਫਤਾਰ ਕੀਤਾ ਸੀ।























