ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਚੰਡੀਗੜ੍ਹ ‘ਚ BJP ਦਫ਼ਤਰ ਦੇ ਬਾਹਰ ਪ੍ਰਦਰਸ਼ਨ ਜਾਰੀ ,ਦੇਖੋ ਤਸਵੀਰਾਂ
ਚੰਡੀਗੜ੍ਹ,27 ਫ਼ਰਵਰੀ(ਵਿਸ਼ਵ ਵਾਰਤਾ)-ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ਵਿੱਚ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਜਾਰੀ ਹੈ। ਪਾਰਟੀ ਦੀ ਚੰਡੀਗੜ੍ਹ ਇਕਾਈ ਸੈਕਟਰ 37 ਸਥਿਤ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੀ ਹੈ। ਇਸ ਸਮੇਂ ਚੰਡੀਗੜ੍ਹ ਸੈਕਟਰ 37 ਭਾਜਪਾ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਸੰਗਠਨ ਸਕੱਤਰ, ਸੰਯੁਕਤ ਸਕੱਤਰ, ਸਮੂਹ ਵਿੰਗ ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਪਾਰਟੀ ਵਲੰਟੀਅਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

‘ਆਪ’ ਨੇ ਦੋਸ਼ ਲਾਇਆ ਹੈ ਕਿ ਸਿਸੋਦੀਆ ਨੂੰ ਸੀਬੀਆਈ ਨੇ ਕੇਂਦਰ ਦੇ ਇਸ਼ਾਰੇ ‘ਤੇ ਝੂਠੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਭਾਜਪਾ ਭਾਰਤ ‘ਚ ‘ਆਪ’ ਦੇ ਵਧਦੇ ਪ੍ਰਭਾਵ ਤੋਂ ਚਿੰਤਤ ਹੈ। ‘ਆਪ’ ਨੇ ਸਿਸੋਦੀਆ ਦੀ ਗ੍ਰਿਫਤਾਰੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ।























