ਦਿੱਲੀ ਸ਼ਰਾਬ ਨੀਤੀ ਮਾਮਲਾ
ਮਨੀਸ਼ ਸਿਸੋਦੀਆ ਦੀ ਸੀਬੀਆਈ ਅਦਾਲਤ ਵਿੱਚ ਪੇਸ਼ੀ ਅੱਜ
ਚੰਡੀਗੜ੍ਹ,4ਮਾਰਚ(ਵਿਸ਼ਵ ਵਾਰਤਾ)-ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਅੱਜ ਦੁਪਹਿਰ 2 ਵਜੇ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 27 ਫਰਵਰੀ ਨੂੰ ਅਦਾਲਤ ਨੇ ਸਿਸੋਦੀਆ ਨੂੰ ਪੰਜ ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ ਸੀ, ਜੋ ਅੱਜ 4 ਮਾਰਚ ਨੂੰ ਪੂਰਾ ਹੋ ਰਿਹਾ ਹੈ। ਗੌਰਤਲਬ ਹੈ ਕਿ ਸ਼ੁੱਕਰਵਾਰ ਨੂੰ ਸਿਸੋਦੀਆ ਨੇ ਹੇਠਲੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ। ਇਸ ਤੋਂ ਪਹਿਲਾਂ ਉਸ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਉਸ ਦੀ ਅਰਜ਼ੀ ਰੱਦ ਕਰ ਦਿੱਤੀ ਸੀ ਅਤੇ ਉਸ ਨੂੰ ਹਾਈ ਕੋਰਟ ਜਾਣ ਲਈ ਕਿਹਾ ਸੀ। ਜ਼ਿਕਰਯੋਗ ਹੈ ਕਿ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ 27 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਸਿਸੋਦੀਆ ਦੀ 5 ਦਿਨ ਦੀ ਰਿਮਾਂਡ ਸੀਬੀਆਈ ਨੂੰ ਦਿੱਤੀ ਸੀ।