ਮਨੀਸ਼ ਸਿਸੋਦੀਆ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ
ਚੰਡੀਗੜ੍ਹ, 26ਫਰਵਰੀ(ਵਿਸ਼ਵ ਵਾਰਤਾ)- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਪਹਿਲਾਂ ਸੀਬੀਆਈ ਨੇ ਉਸ ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ, ਦੱਸਿਆ ਜਾ ਰਿਹਾ ਹੈ ਕਿ ਇਕ ਅਧਿਕਾਰੀ ਨੇ ਪੁੱਛਗਿੱਛ ਦੌਰਾਨ ਸਿਸੋਦੀਆ ਦਾ ਨਾਂ ਲਿਆ ਸੀ, ਜਿਸ ਦੇ ਆਧਾਰ ‘ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹੁਣ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਮਨੀਸ਼ ਸਿਸੋਦੀਆ ਦੇ ਘਰ ਉਹਨਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ।