• Latest
  • Trending

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਮੇਰੀ ਆਵਾਜ਼ ਨੂੰ ਸਵਾਰਥੀ ਹਿੱਤ ਨਹੀਂ ਦਬਾ ਸਕਦੇ : ਢੇਸੀ

5 years ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

1 hour ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

1 hour ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

1 hour ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

1 hour ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

3 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

3 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

4 hours ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

4 hours ago
Hindi News
English News
Sunday, November 15, 2026
No Result
View All Result
22 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਮੇਰੀ ਆਵਾਜ਼ ਨੂੰ ਸਵਾਰਥੀ ਹਿੱਤ ਨਹੀਂ ਦਬਾ ਸਕਦੇ : ਢੇਸੀ

April 14, 2022
in ਸਿਆਸੀ, ਖਬਰਾਂ

• ਯੂਕੇ ਦੇ ਐਮਪੀ ਨੇ ਕੁੱਝ ਸਿਆਸੀ ਬਿਆਨਾਂ ਨੂੰ ਅਪਮਾਨਜਨਕ ਤੇ ਬੇਬੁਨਿਆਦ ਕਰਾਰ ਦਿੱਤਾ

ਜਲੰਧਰ, 14 ਅਪ੍ਰੈਲ ( ) ਯੂ.ਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਮੀਡੀਆ ਦੇ ਇਕ ਹਿੱਸੇ ਵਿਚ ਆਪਣੇ ਖਿਲਾਫ ਛਪੇ ਸਿਆਸੀ ਬਿਆਨਾਂ ਨੂੰ ਹਾਸੋਹੀਣੇ, ਬਿਲਕੁਲ ਕੋਰਾ ਝੂਠ, ਬੇਬੁਨਿਆਦ ਅਤੇ ਅਪਮਾਨਜਨਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਾਜਿਸ਼ ਮੁੱਠੀ ਭਰ ਅਨਸਰਾਂ ਵਲੋਂ ਰਚੀ ਗਈ ਹੈ ਜਦਕਿ ਬਹੁਗਿਣਤੀ ਦੁਨੀਆਂ ਦੇ ਲੋਕ ਅਜਿਹੇ ਝੂਠ, ਥੋਥੀ ਅਤੇ ਗਲਤ ਜਾਣਕਾਰੀ ਨੂੰ ਨਕਾਰਨ ਲਈ ਬਹੁਤ ਜ਼ਿਆਦਾ ਬੁੱਧੀਮਾਨ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਅਜਿਹੇ ਗਿਣੇ-ਚੁਣੇ ਬੰਦਿਆਂ ਨੇ ਭਾਰਤੀ ਕਿਸਾਨਾਂ ਵੱਲੋਂ ਕੀਤੇ ਅੰਦੋਲਨ ਤੋਂ ਕੁਝ ਨਹੀਂ ਸਿੱਖਿਆ, ਜਦੋਂ ਅਜਿਹੇ ਕੱਚਘਰੜ ਲੋਕਾਂ ਨੇ ਕਿਸਾਨਾਂ ਅਤੇ ਉਨ੍ਹਾਂ ਦੀ ਹਮਾਇਤ ਵਿੱਚ ਖੜ੍ਹੇ ਕਿਸੇ ਵੀ ਵਿਅਕਤੀ ਨੂੰ ਭਾਰਤ ਵਿਰੋਧੀ, ਅੱਤਵਾਦੀ ਅਤੇ ਵੱਖਵਾਦੀ ਵਜੋਂ ਪੇਸ਼ ਕਰਨ ਦੀ ਪੂਰੀ ਕੋਸ਼ਿਸ਼ ਕੀਤੀ। ਅਜਿਹੇ ਬੰਦੇ ਪਿਛਲੇ ਇੱਕ ਸਾਲ ਤੋਂ ਇਸੇ ਤਰ੍ਹਾਂ ਦੇ ਹੋਛੇ ਹੱਥਕੰਡੇ ਵਰਤ ਕੇ ਮੇਰੇ ਵਰਗੇ ਮਨੁੱਖੀ ਅਧਿਕਾਰ ਹਮਾਇਤੀ ਲੋਕਾਂ ਨੂੰ ਬਦਨਾਮ ਕਰਨ ਦੀ ਅਸਫਲ ਕੋਸ਼ਿਸ਼ ਵਿੱਚ ਰੁੱਝੇ ਹੋਏ ਹਨ, ਕਿਉਂਕਿ ਮੈਂ ਕਿਸਾਨਾਂ ਦੇ ਕਾਨੂੰਨੀ ਤੇ ਮਨੁੱਖੀ ਅਧਿਕਾਰਾਂ ਲਈ ਬੋਲਣ ਦੀ ਹਿੰਮਤ ਕੀਤੀ ਸੀ।
ਆਪਣੇ ਅਤੀਤ ਬਾਰੇ ਗੱਪਾਂ ਰਾਹੀਂ ਅਫਵਾਹਾਂ ਫੈਲਾਉਣ ਦੀ ਸਖਤ ਨਿਖੇਧੀ ਕਰਦੇ ਹੋਏ ਯੂਕੇ ਦੇ ਸੰਸਦ ਮੈਂਬਰ ਢੇਸੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਿਸ ਤਰਾਂ ਮੈਂ ਹਾਊਸ ਆਫ ਕਾਮਨਜ਼ ਵਿੱਚ ਸੰਬੋਧਨ ਕੀਤਾ ਹੈ ਤਾਂ ‘ਟਵਿੱਟਰ ਟ੍ਰੋਲ ਫੈਕਟਰੀ’ ਦੁਆਰਾ ਦੋ ਰੁਪਏ ਪ੍ਰਤੀ ਟਵੀਟ ਕਰਾਉਣ ਅਤੇ ਸ਼ੋਸ਼ਲ ਮੀਡੀਆ ਦੇ ਫਰਜ਼ੀ ਖਾਤੇ ਮੇਰੇ ਵਰਗੇ ਨਿਰਪੱਖ ਲੋਕਾਂ ਆਵਾਜ ਨੂੰ ਚੁੱਪ ਨਹੀਂ ਕਰਾ ਸਕਣਗੇ ਜੋ ਸੱਚਾਈ ਅਤੇ ਨਿਆਂ ਲਈ ਬੋਲਣ ਬਾਰੇ ਜ਼ੋਰਦਾਰ ਢੰਗ ਨਾਲ ਆਵਾਜ ਉਠਾਉਂਦੇ ਰਹਿਣਗੇ।
ਢੇਸੀ ਨੇ ਜ਼ੋਰ ਦੇ ਕੇ ਕਿਹਾ ਕਿ ਉਸਨੇ ਦੁਨੀਆ ਭਰ ਵਿੱਚ ਹਾਸ਼ੀਏ ‘ਤੇ ਪਏ ਲੋਕਾਂ ਦੇ ਮਨੁੱਖੀ ਅਧਿਕਾਰਾਂ ਲਈ ਲਗਾਤਾਰ ਮੁੱਦੇ ਉਠਾਏ ਹਨ ਜਿਸ ਵਿੱਚ ਸ਼੍ਰੀਲੰਕਾ ਦੇ ਹਿੰਦੂ ਅਤੇ ਈਸਾਈ, ਕਸ਼ਮੀਰੀ, ਫਲਸਤੀਨੀ, ਮਿਆਂਮਾਰ ਅਤੇ ਹੋਰ ਬਾਹਰੀ ਦੇਸ਼ਾਂ ਦੇ ਮੁਸਲਮਾਨ ਸ਼ਾਮਲ ਹਨ। ਢੇਸੀ ਨੇ ਸਪੱਸ਼ਟ ਕੀਤਾ ਕਿ ਇੱਕ ਸਿੱਖ ਹੋਣ ਦੇ ਨਾਤੇ, ਸਾਨੂੰ ਛੋਟੀ ਉਮਰ ਤੋਂ ਹੀ ਆਪਣੇ ਅਤੇ ਦੂਜਿਆਂ ਦੇ ਹੱਕਾਂ ਲਈ ਖੜੇ ਹੋਣਾ ਅਤੇ ਸਭ ਦੀ ਬਿਹਤਰੀ ਲਈ ਕੰਮ ਕਰਨਾ ਸਿਖਾਇਆ ਜਾਂਦਾ ਹੈ।
ਉਨਾਂ ਸਪੱਸ਼ਟ ਕੀਤਾ ਕਿ ਪਿਛਲੇ ਇੱਕ ਸਾਲ ਤੋਂ ਕੁੱਝ ਮੀਡੀਆ ਵਿੱਚ ਏਜੰਸੀਆਂ ਰਾਹੀਂ ਹਾਸੋਹੀਣੇ ਸਿਆਸੀ ਬਿਆਨ ਅਤੇ ਬੇਬੁਨਿਆਦ ਰਿਪੋਰਟਾਂ ਪ੍ਰਕਾਸ਼ਿਤ ਕਰਵਾਈਆਂ ਜਾ ਰਹੀਆਂ ਹਨ ਕਿ ਮੈਂ ਲੰਡਨ ਵਿਖੇ ‘2020 ਰੈਲੀ’ ਵਿੱਚ ਭਾਰਤ ਵਿਰੋਧੀ ਭਾਸ਼ਣ ਦਿੱਤਾ ਸੀ ਜੋ ਕਿ ਸਰਾਸਰ ਅਪਮਾਨਜਨਕ ਅਤੇ ਬਿਲਕੁਲ ਝੂਠ ਹੈ ਕਿਉਂਕਿ ਮੈਂ ਅਜਿਹੀ ਕਿਸੇ ਰੈਲੀ ਵਿੱਚ ਸ਼ਾਮਲ ਹੀ ਨਹੀਂ ਹੋਇਆ।
ਢੇਸੀ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਕੁਝ ਅਜਿਹੇ ਸ਼ਖਸ਼ ਹਨ ਜਿਨ੍ਹਾਂ ਨੇ ਮੈਨੂੰ ਭਾਰਤ ਹਮਾਇਤੀ ਦਰਸਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਦੋਂ ਕਿ ਭਾਰਤ ਵਿੱਚ ਕੁਝ ਸੱਜੇ ਪੱਖੀ ਕੱਟੜਪੰਥੀ ਇਹ ਪ੍ਰਚਾਰ ਕਰਨ ਦੀ ਕੋਸ਼ਿਸ਼ ਵਿੱਚ ਰੁੱਝੇ ਹੋਏ ਹਨ ਕਿ ਮੈਂ ਭਾਰਤ ਵਿਰੋਧੀ ਹਾਂ। ਉਨਾਂ ਕਿਹਾ ਕਿ ਮੈਨੂੰ ਪਤਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਮੁਲਕਾਂ ਵਿੱਚ ਬਹੁਤ ਜ਼ਿਆਦਾ ਬੁੱਧੀਮਾਨ ਤੇ ਚੰਗੇ ਲੋਕ ਹਨ ਜੋ ਅਜਿਹੇ ਕੋਰੇ ਝੂਠ ਅਤੇ ਮੂਲੋਂ ਗਲਤ ਜਾਣਕਾਰੀ ਵਿੱਚ ਫਸਣ ਵਾਲੇ ਨਹੀਂ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
November 15, 2026
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

Most Popular

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

by Ankit
2 weeks ago
0

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ - ਆਪਣੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 