ਮਨੋਹਰ ਲਾਲ ਖੱਟੜ ਨੇ ਵਾਪਸ ਲਿਆ ‘ਲੱਠ ਚੁੱਕੋ’ ਵਾਲਾ ਵਿਵਾਦਿਤ ਬਿਆਨ
ਜਾਣੋ ਪੂਰਾ ਮਾਮਲਾ
ਚੰਡੀਗੜ੍ਹ,8 ਅਕਤੂਬਰ(ਵਿਸ਼ਵ ਵਾਰਤਾ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਆਪਣੇ ‘ਲੱਠ ਚੁੱਕੋ‘ ਵਾਲੇ ਬਿਆਨ ਨੂੰ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਕਿਸੇ ਵੀ ਹਾਲਤ ਵਿੱਚ ਸੂਬੇ ਵਿੱਚ ਕਾਨੂੰਨ ਵਿਵਸਥਾ ਭੰਗ ਹੋਵੇ।
ਮੁੱਖ ਮੰਤਰੀ ਨੇ ਕਿਹਾ, “ਸੂਬੇ ਭਰ ਦੇ ਕਿਸਾਨ ਸੰਗਠਨਾਂ, ਕਿਸਾਨ ਨੇਤਾਵਾਂ ਅਤੇ ਲੋਕਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਆਪਣਾ ਬਿਆਨ ਵਾਪਸ ਲੈ ਰਹੇ ਹਨ।
ਜਿਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੂਬੇ ਵਿੱਚ ਅਤੇ ਸੂਬੇ ਤੋਂ ਬਾਹਰ ਉਹਨਾਂ ਦੀ ਕਾਫੀ ਆਲੋਚਨਾ ਹੋ ਰਹੀ ਸੀ। ਦੱਸ ਦਈਏ ਕਿ ਮੁੱਖ ਮੰਤਰੀ ਅੱਜ ਨਰਾਤਿਆਂ ਦੇ ਚੱਲਦੇ ਮਨਸਾ ਦੇਵੀ ਸ਼ਕਤੀਪੀਠ ਵਿਖੇ ਮੱਥਾ ਟੇਕਣ ਆਏ ਸਨ।ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਨੇ ਸਾਮਾਜਿਕ ਤੌਰ ਤੇ ਆਪਣਾ ਬਿਆਨ ਵਾਪਸ ਲੈ ਲਿਆ।