‘ਮਨ ਕੀ ਬਾਤ’ ਪ੍ਰੋਗਰਾਮ ਦਾ 102ਵਾਂ ਐਪੀਸੋਡ ਅੱਜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ, 18ਜੂਨ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਸ਼ੋਅ ‘ਮਨ ਕੀ ਬਾਤ’ ਦਾ 102ਵਾਂ ਐਪੀਸੋਡ ਅੱਜ ਸਵੇਰੇ 11 ਵਜੇ ਤੋਂ ਪ੍ਰਸਾਰਿਤ ਕੀਤਾ ਜਾਵੇਗਾ। ਆਮ ਤੌਰ ‘ਤੇ ਮਹੀਨੇ ਦੇ ਆਖਰੀ ਐਤਵਾਰ ਨੂੰ ਪ੍ਰਸਾਰਿਤ ਹੋਣ ਵਾਲਾ ਇਹ ਸ਼ੋਅ ਇਸ ਵਾਰ ਇਕ ਹਫਤਾ ਪਹਿਲਾਂ ਪ੍ਰਸਾਰਿਤ ਹੋ ਰਿਹਾ ਹੈ। ਇਸ ਦਾ ਕਾਰਨ ਪੀਐਮ ਮੋਦੀ ਦਾ ਅਮਰੀਕਾ ਦੌਰਾ ਹੈ। ਪੀਐਮ ਮੋਦੀ 21 ਜੂਨ ਤੋਂ 24 ਜੂਨ ਤੱਕ ਅਮਰੀਕਾ ਵਿੱਚ ਰਹਿਣਗੇ।ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਇੱਕ ਟਵੀਟ ਵਿੱਚ ਜਾਣਕਾਰੀ ਦਿੱਤੀ ਸੀ ਕਿ ਜੂਨ ਵਿੱਚ ਮਨ ਕੀ ਬਾਤ ਰੇਡੀਓ ਪ੍ਰੋਗਰਾਮ 18 ਜੂਨ ਨੂੰ ਹੋਵੇਗਾ।






















