ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ‘ਤੇ ਕੈਪਟਨ ਸਰਕਾਰ ਬੇਜਮੀਨੇ ਮਜ਼ਦੂਰਾਂ ਦੇ ਕਰਜ਼ੇ ਕਰੇਗੀ ਮੁਆਫ

ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ) ਆਉਣ ਵਾਲੀ 20 ਅਗਸਤ ਨੂੰ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮਦਿਨ ‘ਤੇ, ਕੈਪਟਨ ਸਰਕਾਰ ਬੇਜਮੀਨੇ ਮਜ਼ਦੂਰਾਂ ਦੇ ਕਈ 500 ਕਰੋੜ ਦੇ ਕਰਜ਼ੇ ਮੁਆਫ਼ ਕਰੇਗੀ। 20 ਅਗਸਤ ਨੂੰ ਇੱਕ ਪ੍ਰੋਗਰਾਮ ਦੇ ਤਹਿਤ ਸਹਿਕਾਰੀ ਬੈਂਕਾਂ ਅਤੇ ਸਹਿਕਾਰੀ ਸਭਾਵਾਂ ਦੇ ਬੈਂਕਾਂ ਦੇ 500 ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾਣਗੇ।






















