ਮਲਿਕਾਰਜੁਨ ਖੜਗੇ ਅੱਜ ਕਾਂਗਰਸ ਪ੍ਰਧਾਨ ਅਹੁਦੇ ਦੀ ਚੁੱਕਣਗੇ ਸਹੁੰ
ਪਾਰਟੀ ਦੇ ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਚੰਡੀਗੜ੍ਹ, 26ਅਕਤੂਬਰ(ਵਿਸ਼ਵ ਵਾਰਤਾ)-ਮਲਿਕਾਰਜੁਨ ਖੜਗੇ ਅੱਜ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸਵੇਰੇ 10 ਵਜੇ ਏ.ਆਈ.ਸੀ.ਸੀ. ਹੈੱਡਕੁਆਰਟਰ ਵਿਖੇ ਹੋਵੇਗਾ। ਇਸ ਦੌਰਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਸਾਰੇ ਵੱਡੇ ਨੇਤਾ ਮੌਜੂਦ ਰਹਿਣਗੇ। ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਖੜਗੇ ਨੇ ਰਾਜਘਾਟ ਪਹੁੰਚ ਕੇ ਗਾਂਧੀ ਜੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਸ਼ਾਂਤੀ ਵਨ, ਵਿਜੇ ਘਾਟ, ਸ਼ਕਤੀ ਸਥਲ, ਵੀਰ ਭੂਮੀ ਅਤੇ ਸਮਤਾ ਸਥਲ ਜਾਣਗੇ। ਦੱਸ ਦੱਈਏ ਕਿ ਉਨ੍ਹਾਂ ਨੇ ਮੰਗਲਵਾਰ ਸ਼ਾਮ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਪ੍ਰਧਾਨ ਚੋਣ ਨਤੀਜਿਆਂ ਵਿੱਚ ਮੱਲਿਕਾਰਜੁਨ ਖੜਗੇ ਨੇ ਸ਼ਸ਼ੀ ਥਰੂਰ ਨੂੰ 6825 ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਚੋਣ ਵਿੱਚ ਜਿੱਤ ਨਾਲ ਖੜਗੇ ਕਾਂਗਰਸ ਪ੍ਰਧਾਨ ਬਣਨ ਵਾਲੇ 65ਵੇਂ ਆਗੂ ਬਣ ਗਏ ਹਨ। ਬਾਬੂ ਜਗਜੀਵਨ ਰਾਮ ਤੋਂ ਬਾਅਦ ਉਹ ਕਾਂਗਰਸ ਪ੍ਰਧਾਨ ਬਣਨ ਵਾਲੇ ਦੂਜੇ ਦਲਿਤ ਨੇਤਾ ਹਨ। ਇਸ ਤੋਂ ਇਲਾਵਾ ਉਹ ਇਹ ਅਹੁਦਾ ਸੰਭਾਲਣ ਵਾਲੇ ਕਰਨਾਟਕ ਦੇ ਦੂਜੇ ਆਗੂ ਵੀ ਹਨ।