ਮਲਿਕ ਅਰਜੁਨ ਖੜਗੇ ਵੀ ਪਹੁੰਚੇ ਸੋਨੀਆ ਗਾਂਧੀ ਦੀ ਰਿਹਾਇਸ਼ ਤੇ

ਨਵੀਂ ਦਿੱਲੀ, 6ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਉਹਨਾਂ ਦੀ ਰਿਹਾਇਸ਼ 10ਜਨਪਥ ਪੁੱਜੇ ਹਨ। ਉਹਨਾਂ ਤੋਂ ਬਾਅਦ ਮਲਿਕ ਅਰਜੁਨ ਖੜਗੇ ਵੀ ਸੋਨੀਆ ਗਾਂਧੀ ਦੀ ਰਿਹਾਇਸ਼ ਤੇ ਪਹੁੰਚੇ ਹਨ। ਅੱਜ ਦੀ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਆਪਸੀ ਕਲੇਸ਼ ਨੂੰ ਖਤਮ ਕਰਨ ਲਈ ਕੋਈ ਹੱਲ ਨਿਕਲਣ ਦੀ ਸੰਭਾਵਨਾ ਹੈ।






















