ਮਲੇਰਕੋਟਲਾ, 29 ਅਕਤੂਬਰ – ਮਲੇਰਕੋਟਲਾ ਵਿਖੇ ਅੱਜ ਇੱਕ ਅਧਿਆਪਕ ਹਰਕੀਰਤ ਸਿੰਘ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ| ਹਰਕੀਰਤ ਸਿੰਘ ਉਤੇ ਉਸ ਸਮੇਂ ਗੋਲੀਆਂ ਚਲਾਈਆਂ ਗਈਆਂ ਜਦੋਂ ਉਹ ਪਿੰਡ ਬੁਰਜ ਵਿਖੇ ਸਕੂਲ ਵਿਚ ਡਿਊਟੀ ਉਤੇ ਜਾ ਰਹੇ ਸਨ ਕਿ ਰਸਤੇ ਵਿਚ ਹਮਲਾਵਰਾਂ ਨੇ ਉਨ੍ਹਾਂ ਉਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ|
ਅਧਿਆਪਕ ਹਰਕੀਰਤ ਸਿੰਘ ਦਾ ਸਬੰਧ ਅਕਾਲੀ ਦਲ ਨਾਲ ਦੱਸਿਆ ਜਾ ਰਿਹਾ ਹੈ ਅਤੇ ਉਹ ਸੰਗਰੂਰ ਵਿਖੇ ਅਕਾਲੀ ਦਲ ਦੀ ਸਰਪੰਚ ਮਨਪ੍ਰੀਤ ਕੌਰ ਦੇ ਪਤੀ ਸਨ| ਇਸ ਦੌਰਾਨ ਪੁਲਿਸ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ|
Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ
Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ ਚੰਡੀਗੜ੍ਹ, 28ਸਤੰਬਰ(ਵਿਸ਼ਵ ਵਾਰਤਾ) SGPC ਦੇ ਸਾਬਕਾ ਪ੍ਰਧਾਨ...