ਮਸ਼ਹੂਰ ਅਦਾਕਾਰਾ ਆਸ਼ਾ ਪਾਰੇਖ਼ ਨੂੰ ਦਿੱਤਾ ਜਾਵੇਗਾ ਇਸ ਸਾਲ ਦਾ ਦਾਦਾ ਸਾਹਿਬ ਫਾਲਕੇ ਐਵਾਰਡ
22 ਸਾਲਾਂ ਬਾਅਦ ਕਿਸੇ ਔਰਤ ਨੂੰ ਮਿਲੇਗਾ ਐਵਾਰਡ
ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ)- ਕਿਸੇ ਸਮੇਂ ਦੀ ਮਸ਼ਹੂਰ ਅਦਾਕਾਰਾ ਆਸ਼ਾ ਪਾਰੇਖ ਨੂੰ ਇਸ ਸਾਲ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਭਾਰਤੀ ਫਿਲਮ ਇੰਡਸਟਰੀ ਦਾ ਸਰਵਉੱਚ ਪੁਰਸਕਾਰ ਹੈ। ਇਹ ਐਵਾਰਡ 79 ਸਾਲਾ ਆਸ਼ਾ ਪਾਰੇਖ ਨੂੰ 68ਵੇਂ ਨੈਸ਼ਨਲ ਫਿਲਮ ਐਵਾਰਡ ‘ਚ ਫਿਲਮ ਇੰਡਸਟਰੀ ‘ਚ ਪਾਏ ਯੋਗਦਾਨ ਲਈ ਦਿੱਤਾ ਜਾਵੇਗਾ। ਪਿਛਲੀ ਵਾਰ ਇਹ ਪੁਰਸਕਾਰ 2019 ਵਿੱਚ ਹੋਇਆ ਸੀ, ਜਿਸ ਵਿੱਚ ਦੱਖਣੀ ਸੁਪਰਸਟਾਰ ਰਜਨੀਕਾਂਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ 22 ਸਾਲਾਂ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਔਰਤ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਮਸ਼ਹੂਰ ਬਾਲੀਵੁੱਡ ਗਾਇਕਾ ਆਸ਼ਾ ਭੌਂਸਲੇ ਨੂੰ ਇਹ ਪੁਰਸਕਾਰ ਸਾਲ 2000 ਵਿੱਚ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਆਸ਼ਾ ਪਾਰੇਖ ਇਸ ਨੂੰ ਜਿੱਤਣ ਵਾਲੀ ਪਹਿਲੀ ਔਰਤ ਹੈ। ਜਾਣਕਾਰੀ ਲਈ ਦੱਸ ਦਈਏ ਕਿ ਆਸ਼ਾ ਪਾਰੇਖ ਨੇ ਲਗਭਗ 95 ਬਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ ਹੈ। ਉਹ ਆਖਰੀ ਵਾਰ ਸਾਲ 1999 ‘ਚ ਫਿਲਮ ‘ਸਰ ਆਂਖੋਂ ਪਰ’ ‘ਚ ਨਜ਼ਰ ਆਈ ਸੀ। ਆਸ਼ਾ ਨੂੰ 11 ਵਾਰ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ 1992 ਵਿੱਚ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਦੇਸ਼ ਦੇ ਵੱਕਾਰੀ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।