ਮਸ਼ਹੂਰ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ
ਚੰਡੀਗੜ੍ਹ, 26ਨਵੰਬਰ(ਵਿਸ਼ਵ ਵਾਰਤਾ)- ਮਸ਼ਹੂਰ ਅਦਾਕਾਰ ਵਿਕਰਮ ਗੋਖਲੇ ਦਾ 77 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੁਣੇ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ ‘ਚ ਆਖਰੀ ਸਾਹ ਲਿਆ। ਉਹ ਪਿਛਲੇ 18 ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ। ਬੁੱਧਵਾਰ ਤੋਂ ਉਹਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਉਹ ਵੈਂਟੀਲੇਟਰ ਸਪੋਰਟ ‘ਤੇ ਸਨ। ਸ਼ੁੱਕਰਵਾਰ ਨੂੰ ਉਹਨਾਂ ਦੀ ਹਾਲਤ ‘ਚ ਕੁਝ ਸੁਧਾਰ ਹੋਇਆ ਸੀ, ਪਰ ਮਲਟੀ ਆਰਗਨ ਫੇਲ ਹੋਣ ਕਾਰਨ ਸ਼ਨੀਵਾਰ ਦੁਪਹਿਰ ਉਹਨਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਦੇਹ ਨੂੰ ਪੁਣੇ ਦੇ ਬਾਲ ਗੰਧਰਵ ਰੰਗਮੰਦਰ ‘ਚ ਰੱਖਿਆ ਗਿਆ ਹੈ। ਅੱਜ ਸ਼ਾਮ ਨੂੰ ਵੈਕੁੰਠ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਜੇਕਰ ਵਿਕਰਮ ਗੋਖਲੇ ਦੇ ਫਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਉਹ ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਹਮ ਦਿਲ ਦੇ ਚੁਕੇ ਸਨਮ’ ‘ਚ ਐਸ਼ਵਰਿਆ ਦੇ ਪਿਤਾ ਦੀ ਭੂਮਿਕਾ ‘ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ‘ਭੂਲ ਭੁਲਾਇਆ’, ‘ਦਿਲ ਸੇ’, ‘ਅਗਨੀਪਥ’, ‘ਦੇ ਦਨਾ ਦਾਨ’, ‘ਹਿਚਕੀ’, ‘ਨਿਕੰਮਾ’, ‘ਮਿਸ਼ਨ ਮੰਗਲ’ ਵਰਗੀਆਂ ਫਿਲਮਾਂ ਦਾ ਵੀ ਹਿੱਸਾ ਰਹੇ।